ਨਾਨਕਸ਼ਾਹੀ ਕੈਲੰਡਰ ਵਿਵਾਦ: ਸ਼ਹੀਦੀ ਪੁਰਬ ’ਤੇ ਜਥਾ ਪਾਕਿ ਭੇਜਣ ਬਾਰੇ ਬੇਯਕੀਨੀ

ਅੰਮ੍ਰਿਤਸਰ (ਸਮਾਜ ਵੀਕਲੀ): ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਇਸ ਵਾਰ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਸਬੰਧੀ ਸਥਿਤੀ ਬੇਯਕੀਨੀ ਵਾਲੀ ਬਣੀ ਹੋਈ ਹੈ। ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਇਹ ਸ਼ਹੀਦੀ ਪੁਰਬ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾਣਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਵੀ ਮੰਗਵਾਏ ਜਾ ਚੁੱਕੇ ਹਨ, ਪਰ ਸ਼ਹੀਦੀ ਪੁਰਬ ਦੀਆਂ ਤਰੀਕਾਂ ਵਿੱਚ ਲਗਪਗ ਦੋ ਹਫ਼ਤੇ ਦੇ ਫ਼ਰਕ ਕਾਰਨ ਜਥਾ ਪਾਕਿਸਤਾਨ ਜਾਣ ਤੋਂ ਵਾਂਝਾ ਰਹਿ ਸਕਦਾ ਹੈ। ਪਾਕਿਸਤਾਨ ਵਿੱਚ ਪੀਐੱਸਜੀਪੀਸੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸ਼ਰਧਾਲੂਆਂ ਨੂੰ ਸਮਾਗਮਾਂ ਲਈ ਵੀਜ਼ੇ ਜਾਰੀ ਕੀਤੇ ਜਾਂਦੇ ਹਨ। ਸ਼ਹੀਦੀ ਪੁਰਬ ਲਈ ਵੀ ਉਨ੍ਹਾਂ ਵੱਲੋਂ 16 ਜੂਨ ਮੁਤਾਬਕ ਵੀਜ਼ੇ ਦਿੱਤੇ ਜਾਣਗੇ ਪਰ ਸ਼੍ਰੋਮਣੀ ਕਮੇਟੀ ਮੂਲ ਨਾਨਕਸ਼ਾਹੀ ਕੈਲੰਡਰ ਵਿੱਚ ਸ਼ਹੀਦੀ ਪੁਰਬ ਦੀ ਤਰੀਕ 3 ਜੂਨ ਮੁਤਾਬਕ ਵੀਜ਼ਿਆਂ ਦੀ ਮੰਗ ਕਰੇਗੀ, ਜਿਹੜੇ ਕਿ ਮਿਲਣੇ ਲਗਪਗ ਮੁਸ਼ਕਿਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜੇ ਜਾਣ ਦਾ ਪ੍ਰੋਗਰਾਮ ਲਗਪਗ ਰੱਦ ਕਰ ਦਿੱਤਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਦਾ ਫ਼ੈਸਲਾ
Next articleਕੇਜਰੀਵਾਲ ਨੂੰ ਕਾਰਵਾਈ ਤੋਂ ਹੁਣ ਕੋਈ ਨਹੀਂ ਰੋਕ ਰਿਹੈ: ਸਿੱਧੂ