ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਹੈ ਕਿ ਭਾਜਪਾ ਨੇ ਬੀਤੇ ਅੱਠ ਸਾਲਾ ਦੌਰਾਨ ਕਿੰਨੇ ਕਸ਼ਮੀਰੀ ਪੰਡਤ ਪਰਿਵਾਰਾਂ ਨੂੰ ਵਾਦੀ ਵਿੱਚ ਮੁੜ ਵਸਾਇਆ ਹੈ? ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ’ਚ ਸਿਆਸਤ ਕਰ ਰਹੀ ਹੈ। ਅਸੀਂ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਯੂਟਿਊਬ ‘ਤੇ ਅਪਲੋਡ ਕਰਨ ਦੀ ਮੰਗ ਕਰਦੇ ਹਾਂ ਤੇ ਇਸ ਤੋਂ ਹੋਈ ਆਮਦਨ ਕਸ਼ਮੀਰੀ ਪੰਡਤਾਂ ਦੀ ਭਲਾਈ ਲਈ ਖਰਚ ਕੀਤੀ ਜਾਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly