ਦਿੱਲੀ ਹਵਾਈ ਅੱਡੇ ਤੱਕ ਪੰਜਾਬ ਦੀਆਂ ਬੱਸਾਂ ਚਲਾਉਣ ਲਈ ਕੇਜਰੀਵਾਲ ਕੋਲ ਮੁੱਦਾ ਉਠਾਉਣ ਭਗਵੰਤ ਮਾਨ: ਬਾਜਵਾ

ਚੰਡੀਗੜ੍ਹ (ਸਮਾਜ ਵੀਕਲੀ):  ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਸੂਬੇ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਚਲਾਉਣ ਲਈ ਕੌਮੀ ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਇਹ ਮੁੱਦਾ ਉਠਾਉਣ। ਕਾਦੀਆਂ ਤੋਂ ਵਿਧਾਇਕ ਬਾਜਵਾ ਨੇ ਕਿਹਾ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪਨਬਸ ਨੂੰ ਦਿੱਲੀ ’ਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਟਰਾਂਸਪੋਰਟ ’ਤੇ ਇਸ ‘ਪਾਬੰਦੀ’ ਦਾ ਲਾਹਾ ਟਰਾਂਸਪੋਰਟ ਮਾਫ਼ੀਆ ਨੂੰ ਹੋ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ: ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਲਰਕ ਮੀਨੂੰ ਮੁਅੱਤਲ
Next articleਭਾਰਤ ਨੇ ਸਜ਼ਾ ਪੂਰੀ ਕਰ ਚੁੱਕੇ ਤਿੰਨ ਪਾਕਿ ਕੈਦੀ ਵਾਪਸ ਭੇਜੇ