(ਸਮਾਜ ਵੀਕਲੀ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ – ਰੂਪਨਗਰ ( ਪੰਜਾਬ ) ਵਿਖੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ਼ ਹਫ਼ਤਾਵਾਰੀ ” ਬਾਲ – ਸਭਾ ” ਦਾ ਆਯੋਜਨ ਬਹੁਤ ਹੀ ਵਧੀਆ ਤੇ ਸੁਚੱਜੇ ਢੰਗ ਨਾਲ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ : ਵੱਖ – ਵੱਖ ਵਿਸ਼ਿਆਂ ਬਾਰੇ ਭਾਸ਼ਣ , ਕਵਿਤਾਵਾਂ , ਦੇਸ਼ ਭਗਤੀ ਦੀਆਂ ਕਵਿਤਾਵਾਂ , ਗੀਤ , ਚੁਟਕਲੇ , ਕਹਾਣੀਆਂ , ਸਾਧਾਰਨ ਗਿਆਨ , ਧਾਰਮਿਕ ਭੇਟਾਂ ਅਤੇ ਹੋਰ ਵਿੱਦਿਅਕ ਗਤੀਵਿਧੀਆਂ ਵਿੱਚ ਵੱਧ – ਚਡ਼੍ਹ ਕੇ ਹਿੱਸਾ ਲਿਆ। ਸਕੂਲ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਨੈਤਿਕ – ਸਿੱਖਿਆ , ਕਹਾਣੀਆਂ , ਕਵਿਤਾਵਾਂ ਬਾਰੇ ਦੱਸਿਆ ਤੇ ਸੁਣਾਇਆ ਅਤੇ ਸਕੂਲ ਮੁਖੀ ਮੈਡਮ ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਫ਼ – ਸਫ਼ਾਈ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ; ਸਟੇਟ ਐਵਾਰਡੀ ਅਧਿਆਪਕ ਪਰਮਜੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਬੰਧੀ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉੱਘੇ ਲੇਖਕ ਅਤੇ ਮਾਸਟਰ ਸੰਜੀਵ ਧਰਮਾਣੀ ਨੇ ਵਿਦਿਆਰਥੀਆਂ ਨੂੰ ਜਿੱਥੇ ਪੇਸ਼ ਕੀਤੀਆਂ ਵੱਖ – ਵੱਖ ਵੰਨਗੀ ਦੀਆਂ ਗਤੀਵਿਧੀਆਂ ਲਈ ਹੱਲਾਸ਼ੇਰੀ ਦਿੱਤੀ , ਉੱਥੇ ਹੀ ਉਨ੍ਹਾਂ ਨੂੰ ਸਾਹਿਤ ਨਾਲ ਜੁੜਨ ਅਤੇ ਸਾਹਿਤ ਨੂੰ ਪੜ੍ਹਨ ਅਤੇ ਚੰਗੇ ਵਿਚਾਰ ਲਿਖਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਕਿਤਾਬ ਅਤੇ ਕਿਤਾਬੀ ਗਿਆਨ ਨਾਲ ਜੁੜ ਸਕਣ। ਸਕੂਲ ਸਟਾਫ਼ ਨੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੀ ਵਰਤੋਂ ਘੱਟ ਕਰਨ ਅਤੇ ਲਾਇਬਰੇਰੀ ਦੀਆਂ ਜਾਂ ਹੋਰ ਸਾਹਿਤ ਦੀਆਂ ਕਿਤਾਬਾਂ ਪੜ੍ਹਨ ਲਈ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly