ਭਾਰਤ ਤੇ ਆਸਟਰੇਲੀਆ ਨੇ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਕੀਤੇ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਅਤੇ ਆਸਟਰੇਲੀਆ ਨੇ ਅੱਜ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਲਈ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਤਹਿਤ ਆਸਟਰੇਲੀਆ ਕੱਪੜਾ, ਚਮੜਾ, ਗਹਿਣੇ ਅਤੇ ਖੇਡ ਉਤਪਾਦਾਂ ਸਮੇਤ ਆਪਣੇ ਬਾਜ਼ਾਰ ਵਿੱਚ 95 ਫੀਸਦੀ ਤੋਂ ਵੱਧ ਭਾਰਤੀ ਵਸਤਾਂ ਨੂੰ ਡਿਊਟੀ ਮੁਕਤ  ਕਰੇਗਾ। ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਆਸਟਰੇਲੀਆ ਦੇ ਵਪਾਰ, ਸੈਰ-ਸਪਾਟਾ ਅਤੇ ਨਿਵੇਸ਼ ਮੰਤਰੀ ਡੈਨ ਟੇਹਨ ਨੇ ਆਨਲਾਈਨ ਸਮਾਰੋਹ ਵਿੱਚ ਭਾਰਤ-ਆਸਟਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟਰੇਲੀਆਈ ਹਮਰੁਤਬਾ ਸਕਾਟ ਮੌਰੀਸਨ ਵੀ ਮੌਜੂਦ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਸਟਰੇਲੀਆ ਲਈ ਵੀ ‘ਵੱਡਾ ਖ਼ਤਰਾ’ ਹੈ ਰੂਸ: ਜ਼ੇਲੈਂਸਕੀ
Next articleਰੂਸ-ਯੂਕਰੇਨ ਗੱਲਬਾਤ ਵੀਡੀਓ ਲਿੰਕ ਜ਼ਰੀਏ ਬਹਾਲ