ਜਲੰਧਰ (ਸਮਾਜ ਵੀਕਲੀ): ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਵਿਰੁੱਧ ਗੈਰਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਐਕਟ ਤਹਿਤ ਜਲੰਧਰ ਵਿਚ ਈਡੀ ਦੀ ਮਨੋਨੀਤ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਪਰੈਲ ਨੂੰ ਤੈਅ ਕੀਤੀ ਹੈ। ਹਨੀ ਗ੍ਰਿਫ਼ਤਾਰੀ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ 3 ਫਰਵਰੀ ਦੀ ਰਾਤ ਨੂੰ ਈਡੀ ਨੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਹਨੀ ਦੀ ਗ੍ਰਿਫ਼ਤਾਰੀ ਦੇ ਲਗਭਗ ਦੋ ਮਹੀਨਿਆਂ ਬਾਅਦ 31 ਮਾਰਚ ਨੂੰ ਈਡੀ ਨੇ ਆਪਣੇ ਵਕੀਲ ਲੋਕੇਸ਼ ਨਾਰੰਗ ਰਾਹੀਂ ਚਾਰਜਸ਼ੀਟ ਦਾਇਰ ਕੀਤੀ ਸੀ। ਹਨੀ ਦੇ ਨਾਲ ਉਸ ਦੇ ਸਾਥੀ ਕੁਦਰਤਦੀਪ ਸਿੰਘ ਉਰਫ਼ ਲੋਵੀ ਵਿਰੁੱਧ ਵੀ ਮਨੀ ਲਾਂਡਰਿੰਗ ਐਕਟ ਦੀ ਧਾਰਾ 3,4, 44 ਅਤੇ 45 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਈਡੀ ਨੇ 18 ਜਨਵਰੀ ਨੂੰ ਹਨੀ ਅਤੇ ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਅਤੇ ਉਸ ਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly