ਇਸਲਾਮਾਬਾਦ (ਸਮਾਜ ਵੀਕਲੀ): ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਕੈਬਨਿਟ ਵਿਚਲੇ ਮੰਤਰੀਆਂ ਨੂੰ ਵਿਦੇਸ਼ ਉਡਾਰੀ ਮਾਰਨ ਤੋਂ ਰੋਕਣ ਲਈ ਇਕ ਪਟੀਸ਼ਨ ਇਸਲਾਮਾਬਾਦ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਹੈ, ਜਿਸ ਉੱਤੇ ਭਲਕੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਮੌਲਵੀ ਇਕਬਾਲ ਹੈਦਰ ਵੱਲੋਂ ਦਾਇਰ ਪਟੀਸ਼ਨ ਵਿੱਚ ਇਮਰਾਨ ਤੇ ਸਾਥੀ ਮੰਤਰੀਆਂ ਦੇ ਨਾਂ ਐਗਜ਼ਿਟ ਕੰਟਰੋਲ ਸੂਚੀ (ਈਸੀਐੱਲ) ਵਿੱਚ ਪਾਉਣ ਦੀ ਮੰਗ ਕੀਤੀ ਗਈ ਹੈ। ਹੈਦਰ ਨੇ ਪਟੀਸ਼ਨ ਵਿੱਚ ਕਥਿਤ ‘ਧਮਕੀ ਪੱਤਰ’ ਦੀ ਜਾਂਚ ਦੇ ਨਾਲ ਖ਼ਾਨ ਅਤੇ ਹੋਰਨਾਂ ਮੰਤਰੀਆਂ ਖਿਲਾਫ਼ ਤਫ਼ਤੀਸ਼ ਵੀ ਮੰਗੀ ਹੈ। ਹੈਦਰ ਨੇ ਹਾਈ ਕੋਰਟ ਨੂੰ ਗੁਜ਼ਾਰਿਸ਼ ਕੀਤੀ ਕਿ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਤੇ ਅਮਰੀਕਾ ਵਿੱਚ ਪਾਕਿਸਤਾਨ ਦੇ ਰਾਜਦੂਤ ਅਸਦ ਮਜੀਦ, ਖ਼ਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਤੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਦਾ ਨਾਂ ਵੀ ਈਸੀਐੱਲ ਵਿੱਚ ਸ਼ਾਮਲ ਕੀਤੇ ਜਾਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly