ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ (ਸਮਾਜ ਵੀਕਲੀ):  ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ। ਇਹ ਗੁਰਮਤਿ ਸਮਾਗਮ ਨੌਵੀਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 21 ਅਪਰੈਲ ਨੂੰ ਇੱਥੇ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਹੋਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੇ ਸੰਪੂਰਨਤਾ ਸਮਾਗਮ ਯਾਦਗਾਰੀ ਹੋਣਗੇ। ਉਨ੍ਹਾਂ ਦੱਸਿਆ ਕਿ 21 ਅਪਰੈਲ ਦੇ ਮੁੱਖ ਸਮਾਗਮ ਤੋਂ ਪਹਿਲਾਂ 19 ਅਪਰੈਲ ਨੂੰ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 21 ਅਪਰੈਲ ਨੂੰ ਪੈਣਗੇ। 20 ਅਪਰੈਲ ਨੂੰ ਦੁਪਹਿਰ ਵੇਲੇ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਅਪਰੈਲ ਨੂੰ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਹੋਣ ਵਾਲੇ ਮੁੱਖ ਸਮਾਗਮ ’ਚ ਸਿੰਘ ਸਾਹਿਬਾਨ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ ਅਤੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਤੇ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਸੰਗਤ ਨੂੰ ਜੋੜਨਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUkraine probing if chemical weapons were used in Mariupol
Next articleਰੂਸ ਨੂੰ ਅਲੱਗ-ਥਲੱਗ ਨਹੀਂ ਕੀਤਾ ਜਾ ਸਕਦਾ: ਪੂਤਿਨ