ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਗੜ੍ਹੀ

ਤਲਵੰਡੀ ਸਾਬੋ (ਸਮਾਜ ਵੀਕਲੀ):  ਬਹੁਜਨ ਸਮਾਜ ਪਾਰਟੀ ਵੱਲੋਂ ਇੱਥੋਂ ਦੇ ਗੁਰਦੁਆਰਾ ਜੰਡਸਰ ਨੇੜੇ ਕਾਨਫਰੰਸ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਬਸਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

ਉਨ੍ਹਾਂ ਖਾਲਸਾ ਸਾਜਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬਸਪਾ ਨੂੰ ਮਜ਼ਬੂਤ ਕਰਨ ਲਈ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਜਲਦੀ ਹਰ ਜ਼ਿਲ੍ਹੇ ਅੰਦਰ ਵਰਕਰ ਸੰਮੇਲਨ ਕੀਤੇ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਧੱਕੇ ਦੀ ਨਿਖੇਧੀ ਕੀਤੀ। ਸ੍ਰੀ ਗੜ੍ਹੀ ਨੇ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੀਟਿੰਗਾਂ ਕਰਕੇ ਚਲਾ ਰਹੇ ਹਨ, ਜਦ ਕਿ ਭਗਵੰਤ ਮਾਨ ਉਨ੍ਹਾਂ ਮੀਟਿੰਗਾਂ ਵਿੱਚੋਂ ਗਾਇਬ ਹੁੰਦੇ ਹਨ। ਉਨ੍ਹਾਂ ‘ਆਪ’ ਦੇ ਚੋਣ ਵਾਅਦਿਆਂ ਗੱਲ ਕਰਦਿਆਂ ਕਿਹਾ ਕਿ ਸਰਕਾਰ ਦੀ 100 ਦਿਨ ਦੀ ਕਾਰਗੁਜ਼ਾਰੀ ਮਗਰੋਂ ਸਵਾਲ ਕੀਤੇ ਜਾਣਗੇ। ਬਸਪਾ ਆਗੂੁ ਨੇ ਸਮੂਹ ਵਰਕਰਾਂ ਨੂੰ ਇੱਕਜੁਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕਾਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਗੱਠਜੋੜ ਦੇ ਬਾਵਜੂਦ ਵੱਖ-ਵੱਖ ਕਾਨਫਰੰਸਾਂ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਉਨ੍ਹਾਂ ਦਾ ਵਰਕਰ ਸੰਮੇਲਨ ਸੀ ਤੇ ਗੱਠਜੋੜ ਟੁੱਟਣ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੇਰਾਂ ਵਿੱਚ 350 ਏਕੜ ਕਣਕ ਸੜੀ
Next articleਭੋਗੀਵਾਲ ਵਿੱਚ ਅੱਗ ਲੱਗਣ ਕਾਰਨ 35 ਕਿੱਲੇ ਕਣਕ ਸੜੀ