ਤਲਵੰਡੀ ਸਾਬੋ (ਸਮਾਜ ਵੀਕਲੀ): ਸਿੱਖ ਕੌਮ ਦੀ ਹੋਂਦ ਨੂੰ ਬਚਾਉਣਾ ਸਭ ਤੋਂ ਮਹੱਤਵਪੂਰਨ ਹੈ। ਵੱਖਰਾ ਸਿੱਖ ਰਾਜ ਨਾ ਹੋਣ ਕਰਕੇ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ ਤੇ ਇਸੇ ਸਾਜ਼ਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋ ਰਹੀਆਂ ਹਨ। ਵੱਖਰੇ ਸਿੱਖ ਰਾਜ ਤੋਂ ਬਿਨਾਂ ਸਿੱਖਾਂ ਅਤੇ ਪੰਜਾਬੀਆਂ ਦੇ ਮਸਲੇ ਹੱਲ ਨਹੀਂ ਹੋਣਗੇ। ਇਹ ਗੱਲਾਂ ਅਕਾਲੀ ਦਲ (ਅ) ਦੇ ਬੁਲਾਰੇ ਈਮਾਨ ਸਿੰਘ ਮਾਨ ਨੇ ਅੱਜ ਇੱਥੇ ਵਿਸਾਖੀ ਮੌਕੇ ਕੀਤੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀਆਂ। ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਨ ਸਿੰਘ ਵਾਲਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੌਰ, ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਵੀ ਸੰਬੋਧਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly