ਕਪੂਰਥਲਾ (ਸਮਾਜ ਵੀਕਲੀ)(ਕੌੜਾ)- ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਾਲਜ ਦੇ ਕਮਿਸਟਰੀ ਵਿਭਾਗ ਅਧੀਨ ਚੱਲ ਰਹੀ ਸੁਸਾਇਟੀ ਮੰਡ ਲੀਵ ਸੁਸਾਇਟੀ ਆਫ਼ ਕਮਿਸਟਰੀ ਵੱਲੋਂ ਕਰਵਾਏ ਜਾਂਦੇ ਸਾਲਾਨਾ ਮੁਕਾਬਲਿਆਂ ਦਾ ਆਯੋਜਨ ਸਪੈਕਟ੍ਰਮ 2022 ਦੇ ਬੈਨਰ ਹੇਠ ਹੋਏ। ਇਨ੍ਹਾਂ ਮੁਕਾਬਲਿਆਂ ਅੰਦਰ ਵੱਖ ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਦਾ ਆਖ਼ਰੀ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਸਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕਮਿਸਟਰੀ ਵਿਭਾਗ ਦੇ ਮੁੱਖੀ ਡਾ ਪਰਮਜੀਤ ਕੌਰ ਦੀ ਅਗਵਾਈ ਹੇਠ 11 ਵਿਦਿਆਰਥੀਆਂ ਦੀ ਟੀਮ ਭੇਜੀ ਗਈ । ਜਿਸ ਵਿੱਚੋਂ ਚਾਰ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਮੁਕਾਬਲਿਆਂ ਵਿਚ ਪੁਜੀਸ਼ਨਾਂ ਹਾਸਲ ਕੀਤੀਆਂ ਗਈਆਂ ।
ਰੰਗੋਲੀ ਮੁਕਾਬਲੇ ਅੰਦਰ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਬੀ ਐੱਸ ਸੀ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਹਰਵਿੰਦਰ ਕੌਰ ਅਤੇ ਬੀ ਐਸ ਸੀ ਕੰਪਿਊਟਰ ਸਾਇੰਸ ਭਾਗ ਤੀਜਾ ਦੀ ਵਿਦਿਆਰਥਣ ਗੁਰਲੀਨ ਕੌਰ ਵੱਲੋਂ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪਾਵਰ ਪੁਆਇੰਟ ਤ੍ਰੈ ਜੈਕਸਨ ਮੁਕਾਬਲੇ ਵਿੱਚ ਬੀ ਐੱਸ ਸੀ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਦੇਵਿਕਾ ਨੇ ਤੀਜਾ ਸਥਾਨ ਸਪੌਟ ਡੈਕੋਰੇਸ਼ਨ ਮੁਕਾਬਲੇ ਵਿੱਚ ਬੀ ਐੱਸਸੀ ਕੰਪਿਊਟਰ ਸਾਇੰਸ ਭਾਗ ਤੀਜਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ । ਪੌਟ ਡੈਕੋਰੇਸ਼ਨ ਮੁਕਾਬਲੇ ਵਿਚ ਬੀ ਐਸ ਸੀ ਕੰਪਿਊਟਰ ਸਾਇੰਸ ਭਾਗ ਤੀਜਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਵੱਲੋਂ ਕਮਿਸਟਰੀ ਵਿਭਾਗ ਦੇ ਮੁਖੀ ਡਾ ਪਰਮਜੀਤ ਕੌਰ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਵਿੱਦਿਅਕ ਖੇਤਰ ਦੇ ਨਾਲ ਜੁੜਦੇ ਦੂਜੇ ਖੇਤਰਾਂ ਚ ਅੱਗੇ ਵਧਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਨੂੰ ਨਿਖਾਰਨ ਦੇ ਲਈ ਜਿਹੇ ਮੁਕਾਬਲਿਆਂ ਚ ਭਾਗ ਲੈਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly