ਜੰਮੂ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਮੁਖੀ ਕੁਲਦੀਪ ਸਿੰਘ ਨੇ ਅੱਜ ਜੰਮੂ ’ਚ ਸੁੰਜਵਾਂ ਇਲਾਕੇ ਦਾ ਦੌਰਾ ਕੀਤਾ ਜਿਥੇ ਜੈਸ਼-ਏ-ਮੁਹੰਮਦ ਦੇ ਦੋ ਫਿਦਾਈਨਾਂ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ’ਚ ਮਾਰ ਮੁਕਾਇਆ ਸੀ। ਕੁਲਦੀਪ ਸਿੰਘ ਸੀਆਰਪੀਐੱਫ ਦੇ ਡਾਇਰੈਕਟਰ ਜਨਰਲ ਵੀ ਹਨ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸਾਂਬਾ ਜ਼ਿਲ੍ਹੇ ਦੇ ਪਾਲੀ ਪਿੰਡ ’ਚ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੈਲੀ ਵਾਲੀ ਥਾਂ ’ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਵੀ ਦਿੱਤੀ। ਸੁੰਜਵਾਂ ਦਹਿਸ਼ਤੀ ਹਮਲੇ ਦੀ ਜਾਂਚ ਐੱਨਆਈਏ ਵੱਲੋਂ ਆਪਣੇ ਹੱਥਾਂ ’ਚ ਲੈਣ ਬਾਰੇ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਿਦੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly