ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕੇ ਜੀ ਵਿੰਗ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ । ਸਿਮਰਨਜੀਤ ਕੌਰ ਅਤੇ ਪਰਮਜੀਤ ਕੌਰ ਐਮ ਡੀ ਆਕਸਫੋਰਡ ਯੂਨੀਅਰ ਪਬਲਿਕ ਸਕੂਲ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਜਿਨ੍ਹਾਂ ਦਾ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸ਼ਕ ਇੰਜੀਨੀਅਰ ਨਿਮਰਤਾ ਕੌਰ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।

ਕੇ ਜੀ ਵਿੰਗ ਦੇ ਸੀਨੀਅਰ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਨਾਲ ਸਨਮਾਨਿਤ ਕਰਨਾ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ ।ਕੇ ਜੀ ਵਿੰਗ ਦੀ ਪਲਕਪ੍ਰੀਤ ਕੌਰ ਨੇ ਆਪਣੀ ਸਪੀਚ ਰਾਹੀਂ ਸਭ ਦਾ ਮਨ ਮੋਹ ਲਿਆ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਧੰਨਵਾਦੀ ਸ਼ਬਦ ਕਹੇ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਪਰਮਿੰਦਰ ਕੌਰ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

Previous articleMaurya writes to Prez, PM on Ramcharitmanas
Next articleਭਾਜਪਾ ਵੱਲੋਂ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ’ਚ ਪ੍ਰੈੱਸ ਕਾਨਫਰੰਸ ਆਯੋਜਿਤ