ਅਡਾਨੀ ਮਾਮਲਾ: ਅਦਾਲਤ ਦੀ ਨਿਗਰਾਨੀ ’ਚ ਹਿੰਡਨਬਰਗ ਰਿਪੋਰਟ ਦੀ ਜਾਂਚ ਮੰਗਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ

ਨਵੀਂ ਦਿੱਲੀ (ਸਮਾਜ ਵੀਕਲੀ):  ਅਡਾਨੀ ਸਮੂਹ ਦੀਆਂ ਕੰਪਨੀਆਂ ਬਾਰੇ ਹਿੰਡਨਬਰਗ ਰਿਸਰਚ ਰਿਪੋਰਟ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਕਰਨ ਲਈ ਤਿਆਰ ਹੈ। ਸਰਵਉੱਚ ਅਦਾਲਤ ਇਸ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਪਟੀਸ਼ਨ ’ਚ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਮੇਟੀ ਕਾਇਮ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਰਿਪੋਰਟ ’ਚ ਕਾਰੋਬਾਰੀ ਸਮੂਹ ‘ਤੇ ਕਈ ਦੋਸ਼ ਲਗਾਏ ਗਏ ਹਨ। ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਵਿਸ਼ਾਲ ਤਿਵਾੜੀ ਨੇ ਮਾਮਲੇ ਨੂੰ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।

 

Previous articleਗੁਰਦਾਸਪੁਰ: ਭਾਰਤ ’ਚ ਘੁਸਪੈਠ ਕਰਨ ਵਾਲੇ ਪਾਕਿਸਤਾਨੀ ਡਰੋਨ ਨੂੰ ਬੀਐੱਸਐੱਫ ਨੇ ਗੋਲੀਆਂ ਚਲਾ ਕੇ ਖਦੇੜਿਆ
Next articleਮੇਰਠ: ਸੜਕ ’ਤੇ ਨੱਚ ਰਹੇ ਬਾਰਾਤੀਆਂ ’ਤੇ ਕਾਰ ਚੜ੍ਹੀ, 3 ਮੌਤਾਂ ਤੇ 4 ਜ਼ਖ਼ਮੀ