ਚੱਕ ਸਾਹਬੂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੱਪਰਾ-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਮੌਕੇ ਕਵੀਸ਼ਰੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

*ਕਥਾ ਵਾਚਕ ਭਾਈ ਮਨਜੀਤ ਸਿੰਘ ਖਾਲਸਾ ਤੇ ਸਾਥੀਆਂ ਨੂੰ ਕੀਤਾ ਗਿਆ ਸਨਮਾਨਿਤ*

ਅੱਪਰਾ (ਸਮਾਜ ਵੀਕਲੀ) (ਜੱਸੀ)- ਨਜ਼ਦੀਕੀ ਪਿੰਡ ਚੱਕ ਸਾਹਬੂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਤਨ ਸਜਾਏ ਗਏ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਕਵੀਸ਼ਰੀ ਜਥਾ ਭਾਈ ਮਨਜੀਤ ਸਿੰਘ ਛੋਕਰਾਂ, ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਅਤੇ ਭਾਈ ਗੁਰਭੇਜ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ, ਗੁਰਮਤਿ ਵਿਚਾਰਾਂ ਅਤੇ ਕੀਰਤਨ ਨਾਲ ਨਿਹਾਲ ਕੀਤਾ। ਤਿੰਨ ਦਿਨ ਹੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਨੌਜਵਾਨਾਂ ਅਤੇ ਬੀਬੀਆਂ ਨੇ ਉਤਸ਼ਾਹ ਨਾਲ ਸਾਰੀਆਂ ਸੇਵਾ ਨਿਭਾਈਆਂ।

ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਾਦਾਰ ਭਾਈ ਤੀਰਥ ਸਿੰਘ ਨੂੰ ਗੁਰਦੁਆਰਾ ਸਾਹਿਬ ਦਾ ਮੁਖ ਗ੍ਰੰਥੀ ਨਿਯੁਕਤ ਕੀਤਾ। ਪ੍ਰਬੰਧਕਾਂ ਵਲੋਂ ਆਏ ਹੋਏ ਜਥਿਆਂ ਅਤੇ ਸਮਾਗਮ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮਾਸਟਰ ਪਿਆਰਾ ਲਾਲ, ਵਿੱਕੀ, ਸਾਬਕਾ ਸਰਪੰਚ ਰਚਨਾ ਦੇਵੀ, ਬਖਸ਼ੀਸ਼ ਕੌਰ ਪੰਚ, ਤਰਸੇਮ ਲਾਲ ਪੰਚ, ਪੰਚ ਲਾਲ ਕਮਲ, ਮੈਂਬਰ ਬਲਾਕ ਸੰਮਤੀ ਕਮਲਜੀਤ ਕੌਰ, ਨੰਬਰਦਾਰ ਝਲਮਣ ਰਾਮ, ਨਾਜਰ ਰਾਮ ਸਾਬਕਾ ਪੰਚ, ਕਮਲ ਕੁਮਾਰ, ਬਿੱਲਾ, ਸੰਦੀਪ ਕੁਮਾਰ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।

 

Previous articleKim Jong-un calls for stronger military power during photo op
Next articleGuterres appeals for aid to Syria, Turkey, depoliticising relief