ਮੈਂ ਪੰਜਾਬੀ, ਬੋਲੀ ਪੰਜਾਬੀ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

ਸਭ ਨੂੰ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨਾ ਚਾਹੀਦਾ ਹੈ- ਪ੍ਰਿੰਸੀਪਲ ਦੀਪਿਕਾ ਸ਼ਰਮਾ

ਬਠਿੰਡਾ (ਸਮਾਜ ਵੀਕਲੀ) – ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਮੁੱਚੇ ਜ਼ਿਲ੍ਹੇ ‘ਚ ਇੱਕ ਵਿਸ਼ੇਸ਼ ਮੁਹਿੰਮ “ਮੈਂ ਪੰਜਾਬੀ, ਬੋਲੀ ਪੰਜਾਬੀ” ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਠਿੰਡਾ ਦੇ ਸਾਰੇ ਸਕੂਲਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਐਮ ਐਚ ਆਰ ਵਿੱਦਿਆ ਮੰਦਰ ਗਣੇਸ਼ਨਗਰ ਬਠਿੰਡਾ ਦੇ ਬੱਚਿਆਂ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਜਿਵੇਂ ਮਾਂ ਦਾ ਦਰਜਾ ਕਿਸੇ ਹੋਰ ਔਰਤ ਨੂੰ ਨਹੀਂ ਦਿੱਤਾ ਜਾ ਸਕਦਾ, ਉਸੇ ਤਰ੍ਹਾਂ ਦੁਨੀਆ ਦੀ ਕਿਸੇ ਵੀ ਬੋਲੀ ਨੂੰ ਅਸੀਂ ਮਾਂ ਬੋਲੀ ਦੀ ਜਗ੍ਹਾ ਨਹੀਂ ਦੇ ਸਕਦੇ। ਇਹ ਹੈ ਮਾਂ ਬੋਲੀ ਦੀ ਮਹਾਨਤਾ। ਮੈਡਮ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਬੋਲੀ ਅਮੀਰ ਵਿਰਸਾ ਹੈ, ਕੋਈ ਵੀ ਆਪਣੀ ਬੋਲੀ ਨੂੰ ਵਿਸਾਰ ਕੇ ਅੱਗੇ ਨਹੀਂ ਵੱਧ ਸਕਦਾ। ਸਾਨੂੰ ਵੀ ਆਪਣੀ ਮਾਂ-ਬੋਲੀ ਪ੍ਰਤੀ ਸੋਚ ਬਦਲਣ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ‘ਚ ਵੱਧ ਤੋਂ ਵੱਧ ਪੰਜਾਬੀ ਬੋਲੀ ਦੀ ਵਰਤੋਂ ਕਰਨ ਦੀ ਲੋੜ ਹੈ। ਸਾਡੇ ਖ਼ੁਸ਼ੀ ਅਤੇ ਗ਼ਮੀ ਦੇ ਸਮਾਗਮਾਂ ਦੇ ਸੱਦੇ ਪੱਤਰ ਪੰਜਾਬੀ ਵਿਚ ਛਪਵਾਈਏ। ਆਪਣੀਆਂ ਦੁਕਾਨਾਂ ਦੇ ਨਾਮ ਦੇ ਫਲੈਕਸ ਬੋਰਡ ਆਪਣੀ ਮਾਤ-ਭਾਸ਼ਾ ਵਿਚ ਲਿਖਵਾਉਣੇ ਚਾਹੀਦੇ ਹਨ, ਆਪਣੇ ਘਰਾਂ ਦੇ ਅੱਗੇ ਲੱਗੀਆਂ ਤਖ਼ਤੀਆਂ ਆਪਣੀ ਮਾਂ-ਬੋਲੀ ਵਿਚ ਹੋਣੀਆਂ ਚਾਹੀਦੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸੁਨੀਤਾ ਰਾਣੀ,ਰਿੰਪਲ,ਅਨੂ ਸ਼ਰਮਾ ਹਾਜ਼ਰ ਸਨ।

 

Previous articleCM Gehlot accepts Raj Cong Chief Whip Mahesh Joshi’s resignation
Next article18 migrants found dead in truck near Bulgarian capital