ਬਲਦੇਵ ਸਿੰਘ ਸਾਬਕਾ ਸਰਪੰਚ ਭਗਵਾਨਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਕਲ ਤੇ ਸਕੂਲ ਨੂੰ 21 ਹਜ਼ਾਰ ਦੀ ਰਾਸ਼ੀ ਭੇਂਟ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਹਾਈ ਸਕੂਲ ਦੇਵਾਲਾਂਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਬਲਦੇਵ ਸਿੰਘ ਸਾਬਕਾ ਸਰਪੰਚ ਭਗਵਾਨਪੁਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜਦ ਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਰਮਾ ਬਿੰਦਰਾ, ਪ੍ਰਿੰਸੀਪਲ ਨਵਚੇਤਨ ਸਿੰਘ, ਮੁੱਖ ਅਧਿਆਪਕਾ ਜਤਿੰਦਰ ਕੌਰ, ਜੋਤੀ ਮਹਿੰਦਰੂ ਸੀਨੀਅਰ ਸੂਬਾ ਆਗੂ ਡੀ ਟੀ ਐਫ਼ ਪਹੁੰਚੇ। ਸਮਾਗਮ ਦੀ ਪ੍ਰਧਾਨਗੀ ਬਲਦੇਵ ਸਿੰਘ ਸਾਬਕਾ ਸਰਪੰਚ ਗੁਰਦੀਪ ਹਿੰਦੂ ਸੀਨੀਅਰ ਆਗੂ ਡੀ ਟੀ ਐਫ ਪ੍ਰਿੰਸੀਪਲ ਰਮਾ ਬਿੰਦਰਾ, ਪ੍ਰਿੰਸੀਪਲ ਨਵਚੇਤਨ ਸਿੰਘ, ਮੁੱਖ ਅਧਿਆਪਕਾ ਜਤਿੰਦਰ ਕੌਰ ਨੇ ਸਾਂਝੇ ਤੌਰ ਤੇ ਕੀਤੀ।
ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਕੋਰਿਓਗ੍ਰਾਫੀ, ਸਕਿੱਟ,ਸੋਲੋ ਡਾਂਸ ਤੋਂ ਇਲਾਵਾ ਗਿੱਧਾ ਤੇ ਭੰਗੜਾ ਇਸ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ । ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਾਬਕਾ ਸਰਪੰਚ ਬਲਦੇਵ ਸਿੰਘ ਨੇ ਜਿੱਥੇ ਸਲਾਨਾ ਗਤੀਵਿਧੀਆਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ। ਉਥੇ ਹੀ ਉਨ੍ਹਾਂ ਵੱਲੋਂ ਬੱਚਿਆਂ ਨੂੰ ਸਾਈਕਲ ਵੀ ਵੰਡੇ ਗਏ। ਇਸ ਦੇ ਨਾਲ ਹੀ ਉਹਨਾਂ ਸਕੂਲ ਦੇ ਵਿਕਾਸ ਕਾਰਜਾਂ ਲਈ 21 ਹਜ਼ਾਰ ਰੁਪਏ ਦੀ ਰਾਸ਼ੀ ਵੀ ਸਕੂਲ ਮੁੱਖੀ ਨੂੰ ਭੇਂਟ ਕੀਤੀ।ਇਸ ਮੌਕੇ ਤੇ ਜਯੋਤੀ ਮਹਿੰਦਰੂ ਵੱਲੋਂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ । ਉਥੇ ਹੀ ਉਹਨਾਂ 2100 ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤੀ।
ਇਸ ਤੋਂ ਇਲਾਵਾ ਪ੍ਰਿੰਸੀਪਲ ਨਵਚੇਤਨ ਸਿੰਘ , ਪ੍ਰਿੰਸੀਪਲ ਰਮਾ ਬਿੰਦਰਾ ਨੇ ਵੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਸਕੂਲ ਦੀ ਮੁੱਖ ਅਧਿਆਪਕਾ ਜਤਿੰਦਰ ਕੌਰ ਨੇ ਇਥੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਥੇ ਹੀ ਉਨ੍ਹਾਂ ਨੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਵੀ ਪੜ੍ਹੀ। ਮੰਚ ਸੰਚਾਲਨ ਹਰਪ੍ਰੀਤ ਪਾਲ ਸਿੰਘ ਪੀ ਪੀ ਆਈ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ। ਇਸ ਮੌਕੇ ਤੇ ਕਮਲਜੀਤ ਸਿੰਘ, ਕੁਲਵਿੰਦਰ ਸਿੰਘ, ਹਰਸ਼ਦੀਪ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਪਵਨਦੀਪ ਕੌਰ, ਜਤਿੰਦਰ ਸਿੰਘ,ਗਗਨਦੀਪ ਸਿੰਘ, ਰਜਨਦੀਪ ਕੌਰ,ਰੂਬਲ ਪਰਾਸ਼ਰ,ਮੀਨੂੰ, ਜਸਪ੍ਰੀਤ ਕੌਰ, ਪਰਮਿੰਦਰ ਕੌਰ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ,ਕੁਲਵੀਰ ਸਿੰਘ ਆਦਿ ਹਾਜ਼ਰ ਸਨ।