ਗਰਭਵਤੀ ਔਰਤਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ ਆਜੋਯਿਤ

ਕੈਪਸ਼ਨ: ਸਰਕਾਰੀ ਹਸਪਤਾਲ ਖਿਆਲਾ ਕਲਾਂ ਵਿਖੇ ਜਾਗਰੂਕਤਾ ਕੈਪ ਦਾ ਦ੍ਰਿਸ਼।

ਮਾਨਸਾ (ਸਮਾਜ ਵੀਕਲੀ):  ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਵੱਲੋਂ ਅਧੀਨ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆ ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਦੋ ਔਰਤਾਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ। ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਹਿਚਾਣ ਕਰਕੇ ਨਾਰਮਲ ਡਿਲਿਵਰੀ ਲਈ ਸਮੂਦਾਇਕ ਸਿਹਤ ਕੇਂਦਰ ਖਿਆਲਾ ਵਿਖੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਇਸ ਤੋਂ ਇਲਾਵਾ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਤਿੰਨ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਜਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ। ਇਨ੍ਹਾਂ ਕੈਂਪਾ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ ਵਿੱਚ ਚੈੱਕਅੱਪ ਲਈ ਲੈ ਕੇ ਆਉਣ ਲਈ ਟਰਾਂਸਪੋਰਟ ਦਾ ਪ੍ਰਬੰਧ ਕੀਤਾ ਜਾਂਦਾ ਹੈ। ਗਰਭਵਤੀ ਔਰਤਾਂ ਨੂੰ ਚੈੱਕ ਅੱਪ ਸੈਸ਼ਨ ਵਿੱਚ ਲੈ ਕੇ ਆਉਣ ਲਈ ਆਸ਼ਾ ਵਰਕਰਾਂ ਨੂੰ 100 ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾਂਦੇ ਹਨ।ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਆਇਰਨ ਦੀਆਂ ਗੋਲੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਔਰਤਾਂ ਦੇ ਮਾਹਿਰ ਡਾਕਟਰ ਆਸ਼ਾ ਕਿਰਨ, ਡਾ ਬਲਜਿੰਦਰ ਕੌਰ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।

 

Previous articleਵਰੋਸਾਈ ਬੋਲੀ
Next article* ਮਨ ਮੰਗੀਆਂ ਮੁਰਾਦਾਂ ਪਾਉਣੀਆਂ *