ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਬਾਲ-ਸਾਹਿਤ ਵਿੱਚ ਗ਼ਜ਼ਲ-ਵਿਧਾ ਨੂੰ ਲਿਆਉਣ ਵਾਲੇ ਉੱਘੇ ਬਾਲ-ਕਵੀ ਅਤੇ ਮਾਲਵਾ ਲਿਖਾਰੀ ਸਭਾ ਸੰਗਰੂਰ ਰਜਿ:) ਦੇ ਮੁੱਢਲੇ ਮੈਂਬਰ ਜਗਜੀਤ ਸਿੰਘ ਲੱਡਾ ਦੀ ਪੁਸਤਕ ‘ਰੁੱਖ ਦੇਣ ਸੁੱਖ’ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਵੋਤਮ ਸਾਹਿਤਕ ਪੁਸਤਕ ਚੁਣੇ ਜਾਣ ’ਤੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਲੋਟੇ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਨ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਇਹ ਨਿਰਪੱਖ ਚੋਣ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਜਗਜੀਤ ਸਿੰਘ ਲੱਡਾ ਨੂੰ ਤਾਂ ਇਹ ਸਨਮਾਨ ਬਹੁਤ ਪਹਿਲਾਂ ਹੀ ਮਿਲ ਜਾਣਾ ਚਾਹੀਦਾ ਸੀ ਕਿਉਂਕਿ ਬਾਲ-ਸਾਹਿਤ ਵਿੱਚ ਉਨ੍ਹਾਂ ਦਾ ਕੀਤਾ ਗਿਆ ਕਾਰਜ ਬਹੁਤ ਹੀ ਮਹੱਤਵਪੂਰਨ ਅਚੇ ਜ਼ਿਕਰਯੋਗ ਹੈ।
ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਲੱਡਾ ਨੇ ਆਪਣੀ ਕਲਮ ਤੋਂ ਦਰਜਨ ਤੋਂ ਵੱਧ ਕਿਤਾਬਾਂ ਦੀ ਸਿਰਜਣਾ ਕੀਤੀ ਹੈ, ਜਿਨ੍ਹਾਂ ਨੂੰ ਪੁਸਤਕਾਂ ਸਾਹਿਤਕ ਹਲਕਿਆਂ ਵਿੱਚ ਬੇਹੱਦ ਸਲਾਹਿਆ ਗਿਆ ਹੈ। ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ ਸਕਰੌਦੀ, ਦਲਬਾਰ ਸਿੰਘ, ਕੁਲਵੰਤ ਖਨੌਰੀ, ਸਤਪਾਲ ਸਿੰਘ ਲੌਂਗੋਵਾਲ, ਅਮਨ ਜੱਖਲਾਂ, ਧਰਮਵੀਰ ਸਿੰਘ, ਜਸਵਿੰਦਰ ਸਿੰਘ ਜੌਲੀ, ਪਰਮਜੀਤ ਕੌਰ, ਗੁਰਮੀਤ ਸਿੰਘ ਸੋਹੀ, ਗੋਬਿੰਦ ਸਿੰਘ ਤੂਰਬਨਜਾਰਾ, ਗੁਰਪ੍ਰੀਤ ਕੌਰ ਸੱਪਲ, ਭੁਪਿੰਦਰ ਨਾਗਪਾਲ, ਜਸਪਾਲ ਸਿੰਘ ਸੰਧੂ, ਸੁਰਜੀਤ ਸਿੰਘ ਮੌਜੀ ਅਤੇ ਲਾਭ ਸਿੰਘ ਝੱਮਟ ਆਦਿ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਸ਼ਾ ਵਿਭਾਗ ਪੰਜਾਬ ਦੀ ਇਸ ਵਧੀਆ ਚੋਣ ਦੀ ਪ੍ਰਸ਼ੰਸਾ ਕਰਦਿਆਂ ਜਗਜੀਤ ਸਿੰਘ ਲੱਡਾ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly