ਮਿੱਠੜਾ ਕਾਲਜ ਦੀ ਬੀ ਸੀ ਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੁਰਥਲਾ (ਸਮਾਜ ਵੀਕਲੀ) ( ਕੌੜਾ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲ ਹੀ ਅੰਦਰ ਐਲਾਨੇ ਨਤੀਜਿਆਂ ਦੌਰਾਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਬੀ ਸੀ ਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ । ਉਕਤ ਨਤੀਜਿਆਂ ਵਿੱਚ ਬੀ ਸੀ ਏ ਭਾਗ ਪਹਿਲਾ ਦੀ ਵਿਦਿਆਰਥਣ ਪ੍ਰੀਤੀ ਨੇ 75 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਸਤਬੀਰ ਕੌਰ ਨੇ 65 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਕਿਰਨਦੀਪ ਕੌਰ ਨੇ 63 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ।

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਬੀ ਸੀ ਏ ਭਾਗ ਪਹਿਲਾ ਦੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਭੇਟ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ, ਪ੍ਰੋ ਜਤਿੰਦਰ ਸਿੰਘ ਅਤੇ ਪ੍ਰੋ ਹਿਨਾ ਆਦਿ ਨੇ ਵੀ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleJudge ready to halt arrest attempts if Imran surrenders in court
Next articleTurkey to continue talks for extending Black Sea grain deal by 120 days