ਗੁਰੂ ਹਰਕ੍ਰਿਸ਼ਨ ਸਕੂਲ ‘ਚ ਫੈਮਿਲੀ ਡੇ ਅਤੇ ਗਾਂਧੀ ਜਯੰਤੀ ਮਨਾਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ। ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਜੂਨੀਅਰ ਵਿੰਗ ‘ਚ ਨੈਸ਼ਨਲ ਫੈਮਲੀ ਡੇ ਅਤੇ ਗਾਂਧੀ ਜੈਅੰਤੀ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕੇ ਜੀ ਵਿੰਗ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਰਾਹੀਂ ਸਭ ਦਾ ਮਨ ਮੋਹ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਕੌਰ, ਨੀਲਮ ਕਾਲੜਾ, ਪਰਮਿੰਦਰ ਕੌਰ, ਸੁਮਨਦੀਪ ਕੌਰ, ਲਵਿਤਾ ਆਦਿ ਸਟਾਫ਼ ਮੈਂਬਰ ਹਾਜਰ ਸਨ । ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਵੱਲੋਂ ਬਣਾਇਆ ਫੈਮਿਲੀ ਟਰੀ ਵੀ ਖਿੱਚ ਦਾ ਕੇਂਦਰ ਰਿਹਾ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਮਯੋਗੀ
Next articleਗੁਰਦੁਆਰਾ ਸਿੰਘ ਸਭਾ ਸਾਊਥਾਲ ਦੀਆਂ ਹੋਈਆਂ ਚੋਣਾਂ ਹੋਈਆਂ ਸਪੰਨ