*ਵਿਧਾਇਕ ਨੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ*

ਬੇਮੌਸਮੇ ਮੀਂਹ ਕਾਰਨ ਡਿੱਗੀ ਕਣਕ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

*ਹਲਕੇ ਦੇ ਕਿਸਾਨਾਂ ਨੂੰ ਇੱਕ-ਇੱਕ ਪੈਸੇ ਦੇ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ : ਰੰਧਾਵਾ*

ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ, ਮੋਹਾਲੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਅਤੇ ਆਲੂ ਦੀ ਖ਼ਰਾਬ ਹੋਈ ਫਸਲ ਦੀ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਪੀੜਤ ਕਿਸਾਨਾਂ ਨੂੰ ਸਰਕਾਰ ਤੋਂ ਯੋਗ ਮੁਆਵਜ਼ਾ ਦਿਵਾਇਆ ਜਾਵੇਗਾ।

ਵਿਧਾਇਕ ਨੇ ਪਿੰਡ ਡੇਰਾ ਜਗਾਧਰੀ, ਬਾਕਰਪੁਰ, ਧਨੌਨੀ, ਪਰਾਗਪੁਰ, ਇਬਰਾਹਿਮਪੁਰ, ਬੋਹੜਾ, ਹਸਨਪੁਰ, ਮਹਿਮਦਪੁਰ, ਸ਼ੇਖਪੁਰਾ, ਬਰੌਲੀ, ਅਮਲਾਲਾ, ਚੰਡਿਆਲਾ, ਬੈਰਮਾਜਰਾ, ਲਹਿਲੀ ਸਮੇਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਂਦਿਆਂ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਖ਼ਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਆਖਿਆ ਗਿਆ ਹੈ। ਜੋ‌ ਆਉਣ ਵਾਲੇ ਦਿਨਾਂ ਵਿਚ ਪਿੰਡ-ਪਿੰਡ ਜਾ ਕੇ ਆਪਣੀ ਰਿਪੋਰਟ ਤਿਆਰ ਕਰਨਗੇ। ਜਿਸ ਤੋਂ ਬਾਅਦ ਉਹ ਖੁਦ ਮੁਆਵਜ਼ੇ ਲਈ ਮੁੱਖ ਮੰਤਰੀ ਹਾਊਸ ਤੱਕ ਰਿਪੋਰਟ ਪੁਜਦੀ ਕਰਨਗੇ ‌।

ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਹਲਕੇ ਦੇ ਕਿਸਾਨਾਂ ਨਾਲ ਖੜ੍ਹੇ ਹਨ । ਸੂਬਾ ਸਰਕਾਰ ਪੀੜਤ ਕਿਸਾਨਾਂ ਨੂੰ ਇੱਕ ਇੱਕ ਪੈਸੇ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇਗੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਖ਼ੇਤੀਬਾੜੀ ਪ੍ਰਧਾਨ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਖੇਤੀਬਾੜੀ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleअंबेडकर भवन में होगा बाबासाहेब डॉ. अंबेडकर के जन्मदिवस का मुख्य कार्यक्रम
Next articleਸ਼ਬਦਜੋਤ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਸੱਤਵਾਂ ਕਵਿਤਾ ਕੁੰਭ ਸੰਪੂਰਨ, ਬਵੰਜਾ ਕਵੀਆਂ ਨੇ ਭਾਗ ਲਿਆ