ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਦੇ ਬੀ ਕਾਮ ਦੇ ਨਤੀਜੇ ਸ਼ਾਨਦਾਰ ਰਹੇ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਮਰਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ । ਇਹਨਾਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਬੀ ਕਾਮ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਸ ਸਾਲ ਬੀ ਕਾਮ ਪਹਿਲਾ ਤੇ ਭੲਗ ਤੀਜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀ ਕਾਮ ਤੀਜਾ ਦੇ ਨਤੀਜੇ ਵਿੱਚ ਵਿਦਿਆਰਥਣ ਲਵਲੀਨ ਕੌਰ ਨਏ74 ਫੀਸਦੀ ਅੰਕ ਲੈ ਕੇ ਪਹਿਲਾ, ਕਿਰਨਦੀਪ ਕੌਰ ਅਤੇ ਗੁਰਲੀਨ ਕੌਰ ਨੇ 71 ਫ਼ੀਸਦੀ ਅੰਕ ਲਏ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਬੀ ਕਾਮ ਪਹਿਲਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਨਵਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।ਇਸ ਮੌਕੇ ਕਾਲਜ ਦੇ ਓ ਐੱਸ ਡੀ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਲਜ ਦਾ ਸਮੂਹ ਸਟਾਫ਼ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਲੈ ਕੇ ਪੂਰਾ ਵਚਨਬੱਧ ਹੈ, ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleWindstorm kills 7 in Syria
Next articleRoad accident in Morocco kills 5, injures 27