*ਓ ਜੱਟਾ ਆਈ ਵਿਸਾਖੀ, ਮੁੱਕੀ ਕਣਕ ਦੀ ਰਾਖੀ।*

ਜਸਪ੍ਰੀਤ ਸਿੰਘ ਮਾਂਗਟ

(ਸਮਾਜ ਵੀਕਲੀ)

ਵਿਸਾਖੀ ਪੰਜਾਬੀਆਂ ਦਾ ਪ੍ਰਸਿੱਧ ਤਿਉਹਾਰ ਹੈ, ਜੋ ਹਰ ਸਾਲ ਵਿਸਾਖ ਮਹੀਨੇ ਦੀ ਸੰਗ੍ਰਾਦ ਨੂੰ ਸਾਰੇ ਭਾਰਤ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਤਿਹਾਸ ਵਿਚ ਅਨੇਕਾਂ ਪ੍ਰਸੰਗ ਜੁੜ ਜਾਣ ਨਾਲ ਇਸ ਦਾ ਮਹੱਤਵ ਪਹਿਲੇ ਨਾਲੋਂ ਜ਼ਿਆਦਾ ਹੋ ਗਿਆ ਹੈ। ਇਸ ਦੀ ਸ਼ੁਰੂਆਤ ਕਿਵੇਂ ਹੋਈ, ਇਸ ਬਾਰੇ ਕੁਝ ਕਹਿ ਸਕਣਾ ਤਾਂ ਸੰਭਵ ਨਹੀਂ। ਅਸਲ ਵਿਚ ਪਹਿਲੇ ਇਹ ਤਿਉਹਾਰ ਇਕ ਰੁੱਤ ਸਬੰਧੀ ਮੰਨਿਆ ਜਾਂਦਾ ਸੀ।

ਵਿਸਾਖ ਮਹੀਨੇ ਦੇ ਆਉਣ ਤੇ ਹੀ ਗਰਮੀ ਸ਼ੁਰੂ ਹੋ ਜਾਂਦੀ ਹੈ ਅਤੇ ਖੇਤਾਂ ਵਿਚ ਫਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਕਿਸਾਨ ਆਪਣੀਆਂ ਫਸਲਾਂ ਨੂੰ ਤਿਆਰ ਦੱਖਕੇ ਖੁਸ਼ੀ ਨਾਲ ਨੱਚ ਉਠਦਾ ਹੈ। ਇਹਨਾਂ ਫਸਲਾਂ ਨਾਲ ਉਹ ਮਾਲਾਮਾਲ ਹੋ ਜਾਂਦਾ ਹੈ। ਧਨੀ ਰਾਮ ਚਾਤ੍ਰਿਕ ਦੀ ਦੀ ਇਹ ਕਵਿਤਾ ਵੀ ਮਸ਼ਹੂਰ ਹੈ ਼

ਤੂੜੀ ਤੰਦ ਸਾਂਭ ਹਾੜੀ ਵੇਚ ਵੇਚ ਕੇ,
ਲੰਬੜਾਂ ਤੇ ਸ਼ਾਹਾਂ ਦੇ ਹਿਸਾਬ ਕੱਟ ਕੇ,
ਪੱਗ ਝੱਗਾ ਚਾਦਰਾ ਨਵਾਂ ਸਿਵਾਇ ਕੇ,
ਸੰਮਾਂ ਵਾਲੀ ਡਾਂਗ ਉੱਤੇ ਤੇਲ ਲਾਇ ਕੇ,
ਕੱਛੇ ਮਾਰੀ ਵੰਝਲੀ ਅਨੰਦ ਛਾ ਗਿਆ,
ਮਾਰਦਾ ਦਮਾਮੇ ਜੱਟ ਮੇਲੇ ਆ ਗਿਆ,

ਵਿਸਾਖੀ ਦੇ ਇਸ ਤਿਉਹਾਰ ਦੇ ਨਾਲ ਸਾਡੇ ਇਤਿਹਾਸ ਦੇ ਅਨੇਕਾਂ ਪੰਨੇ। ਜੁੜੇ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਸੀ੍ ਅਨੰਦਪੁਰ ਸਾਹਿਬ ਵਿਖੇ ਭਾਰੀ ਦੀਵਾਨ ਲਗਾਇਆ ਸੀ। ਸੰਗਤ ਨਾਲ ਭਰਪੂਰ ਇਕੱਠ ਵਿਚ ਨੰਗੀ ਤਲਵਾਰ ਲੈ ਕੇ ਉਹਨਾਂ ਨੇ 5 ਸਿਰਾਂ ਦੀ ਮੰਗ ਕਰਦੀ ਇਕ-ਇਕ ਕਰ ਕੇ ਪੰਜ ਵੀਰ ਉਠੇ ਅਤੇ ਉਹਨਾਂ ਆਪਣਾ ਸਿਰ ਗੁਰੂ ਜੀ ਦੇ ਅੱਗੇ ਕਰ ਦਿੱਤਾ। ਗੁਰੂ ਜੀ ਨੇ ਪੰਜਾਂ ਵੀਰਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰੇ’ ਦਾ ਨਾਂ ਦਿੱਤਾ। ਇਸ ਤਰ੍ਹਾਂ ਉਨ੍ਹਾਂ ਅੱਜ ਦੇ ਦਿਨ ਖਾਲਸਾ ਪੰਥ ਸਾਜਿਆ।

ਵਿਸਾਖੀ ਦੇ ਪਵਿਤ੍ਰ ਦਿਨ 13 ਅਪ੍ਰੈਲ 1919 ਨੂੰ ਅਮ੍ਰਿਤਸਰ ਦੇ ਜਿਲ੍ਹਿਆਂ ਵਾਲੇ ਬਾਗ ਵਿਚ ਭਿਆਨਕ ਹਿੰਸਾਕਾਂਡ ਹੋਇਆ ਸੀ। ਇਸ ਬਾਗ ਵਿਚ ਇਕੱਠੇ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਨੂੰ ਜਨਰਲ ਡਾਇਰ ਨੇ ਗੋਲੀ ਦਾ ਨਿਸ਼ਾਨਾ ਬਣਾਇਆ। ਇਸ ਭਿਆਨਕ ਅਤਿਆਚਾਰ ਦੇ ਸਿੱਟੇ ਵਜੋਂ ਸੈਂਕੜੇ ਲੋਕ ਮਾਰੇ ਗਏ ਅਤੇ ਜ਼ਖਮੀ ਹੋ ਗਏ। ਇਹਨਾਂ ਵੀਰਾਂ ਨੇ ਦੇਸ਼ ਦੀ ਆਜ਼ਾਦੀ ਦੇ ਲਈ ਆਪਣੀਆਂ ਜਾਨਾਂ ਗਵਾਂ ਕੇ ਭਾਰਤਵਾਸੀਆਂ ਲਈ ਮੁਕਤੀ ਦਾ ਰਸਤਾ ਖੋਲ ਦਿੱਤਾ। ਵਿਸਾਖੀ ਦੇ ਦਿਨ ਹਰ ਸਾਲ ਇਹਨਾਂ ਸ਼ਹੀਦਾਂ ਨੂੰ ਸਾਰਾ ਰਾਸ਼ਟਰ ਸ਼ਰਧਾਂਜਲੀ ਭੇਂਟ ਕਰਦਾ ਹੈ।

ਵਿਸਾਖੀ ਵਾਲੇ ਦਿਨ ਵਪਾਰੀ ਆਪਣੇ ਪੁਰਾਣੇ ਖਾਤੇ ਬੰਦ ਕਰਕੇ ਨਵਾਂ ਹਿਸਾਬ ਸ਼ੁਰੂ ਕਰਦੇ ਹਨ. ਇਸ ਦਿਨ ਧਾਰਮਿਕ ਅਸਥਾਨਾਂ ਤੇ ਧਾਰਮਿਕ ਸਮਾਗਮ ਹੁੰਦੇ ਹਨ ਸੰਗਤਾਂ ਗੁਰਦੁਆਰਾ ਸਾਹਿਬ ਮੱਥਾ ਟੇਕਦਿਆਂ ਹਨ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਦੀਆਂ ਹਨ.

ਜਸਪ੍ਰੀਤ ਸਿੰਘ ਮਾਂਗਟ
ਪਿੰਡ ਕੁੱਬਾ, ਲੁਧਿਆਣਾ
9915220486

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾ. ਬੀ. ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਕੱਢਿਆ
Next articleਵਿਸਾਖੀ