ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ।ਨੰਨੇ ਮੁੰਨੇ ,ਬੱਚਿਆਂ ਨੇ ਸੋਹਣੇ ਸੋਹਣੇ ਪੰਜਾਬੀ ਪਹਿਰਾਵੇ ਪਾ ਕੇ ਮਾਡਲਿੰਗ ਕੀਤੀ। ਵਿਸਾਖੀ ਨਾਲ ਸਬੰਧਿਤ ਕਵਿਤਾ ਉਚਾਰਨ ਮੁਕਾਬਲੇ ਅਤੇ ਭਾਸ਼ਣ ਵਿੱਚ ਵੀ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਭੰਗੜੇ,ਗਿੱਧੇ ਪਾ ਕੇ ਵਿਸਾਖੀ ਦੀ ਖੁਸ਼ੀ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।

ਇਸ ਪ੍ਰੋਗਰਾਮ ਵਿੱਚ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਨੇ ਸ਼ਿਰਕਤ ਕਰਦਿਆਂ , ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾ ਨੂੰ ਵਿਸਾਖੀ ਦੀ ਵਧਾਈ ਦਿੱਤੀ ਤੇ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਆਖਿਰ ‘ਚ’ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆਂ ਕਿ ਵਿਸਾਖੀ ਦਾ ਦਿਨ ਧਾਰਮਿਕ , ਇਤਿਹਾਸਕ ਅਤੇ ਸੱਭਿਆਚਾਰਕ ਤੌਰ੍ਹ ਤੇ ਮਹੱਤਵ ਰੱਖਦਾ ਹੈ ਇਸ ਨਾਲ ਹੀ ਸਾਰੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਸਰਕਾਰਾਂ ਦੇ ਪਿੰਜਰੇ ਵਾਲੇ ਤੋਤੇ”
Next articleਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨੇ ਸਾਥੀਆਂ ਸਮੇਤ ਨਵੀਂ ਦਾਣਾ ਮੰਡੀ ਵਿਖੇ ਫਸਲਾਂ ਦਾ ਕੀਤਾ ਨਿਰੀਖਣ