ਰੇਲ ਮਾਰਗ ਡਡਵਿੰਡੀ ਫਾਟਕ ਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਲਗਾਇਆ ਧਰਨਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਨੇ ਰੋਕੀਆਂ ਰੇਲਾਂ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਅਲੱਗ ਅਲੱਗ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸੁਲਤਾਨਪੁਰ ਲੋਧੀ ਕਪੂਰਥਲਾ ਰੇਲ ਮਾਰਗ ਤੇ ਪਿੰਡ ਚੱਕ ਕੋਟਲਾ ਦੇ ਨਜ਼ਦੀਕ ਡਡਵਿੰਡੀ ਫਾਟਕ ਰੇਲਵੇ ਲਾਈਨ ਤੇ ਕਿਸਾਨਾਂ ਮਜਦੂਰਾ ਵੱਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ । ਅਤੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ।

ਰੇਲ ਲਾਈਨ ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ ,ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ। ਅਤੇ ਕਾਰਪੋਰੇਟ ਘਰਾਣਿਆਂ ਦਾ ਕੇਂਦਰ ਸਰਕਾਰ ਸਹਿਯੋਗ ਕਰ ਰਹੀ ਹੈ। ਜਿਸ ਨਾਲ ਕੇਦਰ ਸਰਕਾਰ ਕਿਸਾਨਾਂ ਨਾਲ ਵੱਡਾ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਦੇ 31.87 ਰੁਪਏ ਖ਼ਰਾਬ ਫ਼ਸਲ ਦਾ ਨਾਮ ਦੇ ਕੇ ਰੇਟਾ ਵਿੱਚ ਕੱਟ ਲਗਾ ਦਿੱਤੇ ਹਨ । ਜਿਸ ਨਾਲ ਕਰਜ਼ੇ ਵਿੱਚ ਡੁੱਬੇ ਹੋਏ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਪਤਲੀ ਹੋ ਜਾਵੇਗੀ । ਅਤੇ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਚੋ ਗੁਜ਼ਰ ਰਹੇ ਹਨ। ਇਸ ਮੌਕੇ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਜਰਨਲ ਸਕੱਤਰ ਰਛਪਾਲ ਸਿੰਘ ,ਰਘਬੀਰ ਸਿੰਘ, ਭਾਰਤੀ ਮਿਸਤਰੀ ਮਜਦੂਰ ਯੂਨੀਅਨ ਤੋਂ ਕਾਮਰੇਡ ਬਲਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੋਂ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਤਲਵੰਡੀ ਚੋਧਰੀਆਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ।

ਲੇਕਿਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਆਵਜ਼ੇ ਦੇ ਨਾਂ ਤੇ ਖਾਨਾਪੂਰਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਦਾਅਵਾ ਕਰ ਰਿਹਾ ਕਿ ਜਿਲ੍ਹਾ ਕਪੂਰਥਲਾ ਚ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਜੋ ਕਿ ਸਰਾਸਰ ਝੂਠ ਹੈ । ਗਿਰਦਾਵਰੀ ਕਰਨ ਵਾਲੇ ਪਟਵਾਰੀਆਂ ਨੇ ਸਰਕਾਰ ਦੇ ਕਥਿਤ ਇਸ਼ਾਰੇ ਤੇ ਸਿਰਫ ਖਾਨਾਪੂਰਤੀ ਕੀਤੀ ਹੈ। ਸਿਰਫ ਚੁਨਵੇ ਕਿਸਾਨਾਂ ਦੀ ਗਿਰਦਾਵਰੀ ਕੀਤੀ ਹੈ । ਅਤੇ ਪਟਵਾਰੀ ਅਜੇ ਵੀ ਕਿਸਾਨਾਂ ਦੇ ਦਫਤਰਾਂ ਵਿੱਚ ਗੇੜੇ ਮਰਵਾ ਰਹੇ ਹਨ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਹੁਣ ਤੱਕ ਸਾਰੀਆਂ ਸਰਕਾਰਾਂ ਤੋਂ ਮਾੜੀ ਅਤੇ ਨਿਕੰਮੀ ਸਰਕਾਰ ਸਾਬਤ ਹੋਈ ਹੈ। ਜਿਸ ਨੂੰ ਪੰਜਾਬ ਦੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ।

ਉਨ੍ਹਾਂ ਮੰਗ ਕੀਤੀ ਕਿ ਖਰਾਬ ਹੋਈ ਫਸਲ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ । ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਤੇ ਐਨ ਐਸ ਏ ਦਾ ਐਕਟ ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਮਗਰ ਸੁੱਟਿਆ ਜਾ ਰਿਹਾ ਹੈ। ਇਸ ਮੌਕੇ ਮੁਕੰਦ ਸਿੰਘ, ਮਲਕੀਤ ਸਿੰਘ, ਰਘਬੀਰ ਸਿੰਘ, ਜਸਵਿੰਦਰ ਸਿੰਘ ਮੰਗੂਵਾਲ ,ਬਲਵਿੰਦਰ ਸਿੰਘ ਬਾਜਵਾ, ਪਲਵਿੰਦਰ ਸਿੰਘ, ਸਰਵਣ ਸਿੰਘ ਭੌਰ ,ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ , ਚਰਨਜੀਤ ਸਿੰਘ, ਰਾਮਦੂਰ ਸਿੰਘ ,ਕਮਲੇਡ ਬਲਦੇਵ ਸਿੰਘ ,ਕਮਲੇਡ ਕੁਲਵੰਤ ਸਿੰਘ ,ਹਰਵੰਤ ਸਿੰਘ ਵੜੈਚ ,ਹਰਬੰਸ ਸਿੰਘ ਮੱਟੂ ,ਰਣਜੀਤ ਸਿੰਘ ਰਾਣਾ, ਦਿਆਲ ਸਿੰਘ, ਮਦਨ ਲਾਲ ਕੰਡਾ ,ਸੁਰਜੀਤ ਸਿੰਘ ਟਿੱਬਾ, ਜਸਬੀਰ ਸਿੰਘ ਆਦਿ ਕਿਸਾਨ ਯੂਨੀਅਨ ਦੇ ਆਗੂ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਿਆਂ ‘ਚ ਗ਼ਲਤਾਨ ਹੁੰਦੀ ਜਵਾਨੀ:
Next articleਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਚੋਣ ਪ੍ਰਚਾਰ ਲਈ ਰਵਾਨਾ