ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਧਰਤੀ ਦਿਵਸ ਮਨਾਇਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਦਿਆਰਥੀਆਂ ਵੱਲੋਂ ਧਰਤੀ ਤੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਖੁਸ਼ਹਾਲ ਰੱਖਣ ਲਈ ਜਾਗਰੂਕ ਕਰਦੇ ਪ੍ਰਿੰਸੀਪਲ ਮੈਡਮ ਰੇਨੂੰ ਅਰੋੜਾ ਦੀ ਅਗਵਾਈ ਵਿਚ ‘ਵਿਸ਼ਵ ਧਰਤੀ’ ਦਿਵਸ ਮਨਾਇਆ ਗਿਆ। ਇਸ ਮੁਹਿੰਮ ਤਹਿਤ ਧਰਤੀ ਨੂੰ ਹਰਿਆ ਭਰਿਆ ਰੱਖਣ ਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਤੋਂ ਬਚਣ ਲਈ ਬੂਟੇ ਲਗਾ ਕੇ ਬੱਚਿਆਂ ਨੂੰ ਲਾਮਬੰਦ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਕੀਤਾ।

ਸਕੂਲ ਦੇ ਵਿਦਿਆਰਥੀਆਂ ਨੇ ਧਰਤੀ ‘ਤੇ ਪੇਸ਼ ਆ ਰਹੀਆਂ ਵਾਤਾਵਰਣ ਸਬੰਧੀ ਸਮੱਸਿਆਵਾਂ ਨੂੰ ਕਵਿਤਾਵਾਂ ਅਤੇ ਕੋਰੀਓਗ੍ਰਾਫੀ ਦੇ ਰੂਪ ਵਿੱਚ ਪੇਸ਼ ਕੀਤਾ। ਪ੍ਰਿੰਸੀਪਲ ਰੇਨੂੰ ਅਰੋੜਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਬਿਜਲੀ, ਪਾਣੀ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਹੁੰਦੀ ਦੁਰਵਰਤੋਂ ਨੂੰ ਰੋਕਣ ਲਈ ਪ੍ਰੇਰਿਤ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆ ਨੂੰ ਅਰਥ ਡੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਧਰਤੀ ਤੇ ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਈਦ ਮੁਬਾਰਕ
Next articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ