ਨਵੀਂ ਦਿੱਲੀ (ਸਮਾਜ ਵੀਕਲੀ) : ਰਾਸ਼ਟਰੀ ਰਾਜਧਾਨੀ ਦੇ ਮਥੁਰਾ ਰੋਡ ’ਤੇ ਸਥਿਤ ਦਿੱਲੀ ਪਬਲਿਕ ਸਕੂਲ (ਡੀਪੀਐੱਸ) ਦੇ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਕੈਂਪਸ ’ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਨੂੰ ਸਵੇਰੇ 8 ਵਜੇ ਦੇ ਕਰੀਬ ਖਾਲੀ ਕਰਵਾਇਆ ਗਿਆ ਸੀ ਅਤੇ ਅੱਗ ਬੁਝਾਊ ਵਿਭਾਗ ਨੂੰ ਧਮਕੀ ਭਰੀ ਈਮੇਲ ਬਾਰੇ ਸੂਚਿਤ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਅੱਗ ਬੁਝਾਊ ਗੱਡੀ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਸਕੂਲ ਦੀ ਇਮਾਰਤ ‘ਤੇ ਬੰਬ ਦੀ ਭਾਲ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਖ਼ਬਰ ਕਾਰਨ ਖ਼ੌਫ਼ਜ਼ਦਾ ਮਾਪੇ ਸਕੂਲ ਦੇ ਬਾਹਰ ਆਪਣੇ ਬੱਚਿਆਂ ਨੂੰ ਲੈਣ ਲਈ ਇਕੱਠੇ ਹੋਏ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly