ਖਾਲਸਾ ਮਾਰਚ ਦਾ 2 ਦੀ ਸ਼ਾਮ ਨੂੰ ਗੁ: ਸ੍ਰੀ ਬੇਰ ਸਾਹਿਬ ਪੁੱਜਣ ਤੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ- ਮੈਨੇਜਰ ਬੂਲੇ

ਭਲਕੇ ਸਵੇਰੇ ਵਾਇਆ ਤਲਵੰਡੀ ਚੌਧਰੀਆਂ ਮੁੰਡੀ ਮੋੜ ਸ੍ਰੀ ਗੋਇੰਦਵਾਲ ਸਾਹਿਬ ਹੋਵੇਗਾ ਰਵਾਨਾ

ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ )-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਤੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ 2 ਮਈ ਦੀ ਸ਼ਾਮ 5 ਵਜੇ ਨੂੰ ਸੁਲਤਾਨਪੁਰ ਲੋਧੀ ਪੁੱਜ ਰਿਹਾ ਹੈ ।ਜਿਸਦਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਤੇ ਸਿੱਖ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ।ਜਿਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸੰਗਤਾਂ ‘ਚ ਖਾਲਸਾ ਮਾਰਚ ਨੂੰ ਲੈ ਕੇ ਭਾਰੀ ਉਤਸਾਹ ਹੈ ।

ਮੈਨੇਜਰ ਭਾਈ ਬੂਲੇ ਨੇ ਦੱਸਿਆ ਕਿ ਕੱਲ੍ਹ ਉਕਤ ਖਾਲਸਾ ਮਾਰਚ ਸ਼ਾਹਕੋਟ ਨੇੜਲੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬੱਜਵਾਂ ਕਲਾਂ ਵਿਖੇ ਪੁੱਜਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਨਿੱਘਾ ਸਵਾਗਤ ਕੀਤਾ ਗਿਆ । ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਮਨਾਈ ਜਾ ਰਹੀ ਜਨਮ ਸ਼ਤਾਬਦੀ ਨੂੰ ਸਮਰਪਿਤ ਇਹ ਖਾਲਸਾ ਮਾਰਚ 2 ਮਈ ਦੀ ਰਾਤ ਗੁਰਦੁਆਰਾ ਬੇਰ ਸਾਹਿਬ ਵਿਖੇ ਵਿਸ਼ਰਾਮ ਕਰੇਗਾ ਤੇ 3 ਮਈ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਵਾਇਆ ਤਲਵੰਡੀ ਚੌਧਰੀਆਂ ਰਾਹੀਂ ਰਵਾਨਾ ਹੋਵੇਗਾ ।ਜਿਸਦਾ ਖਾਲਸਾ ਮਾਰਬਲ ਹਾਊਸ ਵਿਖੇ ਜਥੇ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ‘ਚ ਨਿੱਘਾ ਸਵਾਗਤ ਕੀਤਾ ਜਾਵੇਗਾ । ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਟੈਂਟ ਸ਼ਮਿਆਨਾ ਲਗਾਇਆ ਜਾ ਰਿਹਾ ਹੈ ਤੇ ਮਿਠਿਆਈਆਂ ਤਿਆਰ ਕੀਤੀਆਂ ਜਾ ਰਹੀਆਂ ਹਨ ।

ਇਸ ਸਮੇ ਮੈਨੇਜਰ ਸਾਹਿਬ ਦੇ ਨਾਲ ਜਥੇ ਬਲਦੇਵ ਸਿੰਘ ਕਲਿਆਣ ਮੈਂਬਰ , ਮੀਤ ਮੈਨੇਜਰ ਚੈਚਲ ਸਿੰਘ ਆਹਲੀ, ਜਗਤਾਰ ਸਿੰਘ ਮੀਤ ਮੈਨੇਜਰ , ਭਾਈ ਕਰਨੈਲ ਸਿੰਘ ਯੋਧਪੁਰੀ , ਕੁਲਦੀਪ ਸਿੰਘ ਤੇ ਹੋਰਨਾਂ ਸ਼ਿਰਕਤ ਕੀਤੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleअंतरराष्ट्रीय मज़दूर दिवस शिकागों के शहीदों को श्रद्धांजलि दी
Next articleਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਿਰਮਲ ਕੁਟੀਆ ਸੀਚੇਵਾਲ ਹੋਏ ਨਤਮਸਤਕ