ਆਪ ਉਮੀਦਵਾਰ ਸ਼ੁਸ਼ੀਲ ਰਿੰਕੂ ਭਾਰੀ ਬਹੁਮਤ ਨਾਲ ਜਿੱਤਣਗੇ-ਕਮਲ ਕਟਾਣੀਆ

ਜਲੰਧਰ/ਨਕੋਦਰ/ਅੱਪਰਾ (ਜੱਸੀ) (ਸਮਾਜ ਵੀਕਲੀ)– ਅੱਜ ਅੱਪਰਾ ਇਲਾਕੇ ’ਚ ਆਮ ਆਦਮੀ ਪਾਰਟੀ ਦੇ ਹੱਕ ’ਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹੋਏ ਆਪ ਆਗੂ ਲੋਕ ਗਾਇਕ ਕਮਲ ਕਟਾਣੀਆਂ ਨੇ ਕਿਹਾ ਕਿ ਆਪ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਹਲਕਾ ਜਲੰਧਰ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਉਨਾਂ ਅੱਗੇ ਕਿਹਾ ਕਿ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਤੇ ਦੇਸ਼ ਨੂੰ ਹਮੇਸ਼ਾ ਲੁੱਟਣ ਦੀ ਹੀ ਕੋਸ਼ਿਸ ਕੀਤੀ ਹੈ ਤੇ ਇਹ ਕੋਸ਼ਿਸ਼ ਲਗਾਤਾਰ ਜਾਰੀ ਹੈ। ਉਨਾਂ ਅੱਗੇ ਕਿਹਾ ਕਿ ਲੋਕ ਹੁਣ ਮਨ ਬਣਾ ਚੁੱਕੇ ਹਨ ਕਿ ਕੇਂਦਰ ’ਚ ਵੀ ਆਪ ਦੀ ਸਰਕਾਰ ਆਵੇ। ਉਨਾਂ ਅੱਗੇ ਕਿਹਾ ਕਿ ਆਪ ਆਮ ਲੋਕਾਂ ਦੀ ਪਾਰਟੀ ਹੈ, ਜੋ ਕਿ ਆਮ ਲੋਕਾਂ ਲਈ ਕੰਮ ਕਰਦੀ ਹੈ। ਇਸ ਮੌਕੇ ਆਪ ਆਗੂ ਰਣਵੀਰ ਸਿੰਘ ਕੰਦੋਲਾ, ਮਨਜੀਤ ਸਿੰਘ ਛੋਕਰਾਂ ਆਦਿ ਵੀ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਣਗਹਿਲੀ
Next articleਬੀਬੀ ਕਰਮਜੀਤ ਕੌਰ ਚੌਧਰੀ ਦੇ ਹੱਕ ’ਚ ਸ. ਵਿਕਰਮਜੀਤ ਸਿੰਘ ਚੌਧਰੀ, ਤ੍ਰਿਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਤੇ ਅੰਗਦ ਸਿੰਘ ਸਾਬਕਾ ਵਿਧਾਇਕ ਨੇ ਕੀਤਾ ਚੋਣ ਪ੍ਰਚਾਰ