ਆਦਮਪੁਰ/ਜਲੰਧਰ (ਸਮਾਜ ਵੀਕਲੀ) (ਜੱਸੀ)- ਆਦਮਪੁਰ ਹਲਕੇ ਵਿੱਚ ਜ਼ਿਮਨੀ ਚੋਣ ਲਈ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੋ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਪਿੰਡਾਂ ਵਿੱਚ ਭਰਵੀਂਆਂ ਮੀਟਿੰਗਾਂ ਕਰ ਰਹੇ ਵਿਧਾਇਕ ਸੁਖਵਿੰਦਰ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਤੋਂ ਦੁਖੀ ਹਨ ਅਤੇ ਆਮ ਲੋਕਾਂ ਤੇ ਪੰਚਾਇਤਾਂ ਨਾਲ ਹੋ ਰਹੇ ਧੱਕੇ ਦਾ ਜਵਾਬ ਜਲੰਧਰ ਦੇ ਲੋਕ 10 ਮਈ ਨੂੰ ਕਾਂਗਰਸ ਦੇ ਹੱਕ ਵੋਟ ਪਾਕੇ ਦੇਣਗੇ। ਵਿਧਾਇਕ ਕੋਟਲੀ ਨੇ ਅੱਗੇ ਕਿਹਾ ਪਿੰਡਾਂ ਵਿੱਚ ਮੀਟਿੰਗਾਂ ਦੌਰਾਨ ਮਿਲ ਰਹੇ ਪਿਆਰ ਅਤੇ ਉਤਸ਼ਾਹ ਤੋਂ ਸਪੱਸ਼ਟ ਹੈ ਕਿ ਆਦਮਪੁਰ ਹਲਕੇ ਤੋਂ ਕਾਂਗਰਸ ਦੀ ਜਿੱਤ ਯਕੀਨੀ ਹੈ ਅਤੇ ਲੋਕ ਸਵ. ਚੌਧਰੀ ਸੰਤੋਖ ਸਿੰਘ ਜੀ ਨੂੰ ਸ਼ਰਧਾਂਜਲੀ ਵਜੋਂ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਕਰਮਜੀਤ ਕੌਰ ਚੌਧਰੀ ਨੂੰ ਪਾਰਲੀਮੈਂਟ ਵਿੱਚ ਜਿੱਤਾਕੇ ਭੇਜਣਗੇ। ਵਿਧਾਇਕ ਕੋਟਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ ਤੇ ਹਰ ਵਰਗ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਸੱਤਾ ਹਾਸਲ ਕੀਤੀ ਤੇ ਬਾਅਦ ਆਪਣੇ ਵਾਅਦੇ ਤੇ ਖ਼ਰੀ ਨਹੀਂ ਉਤਰੀ। ਪੰਜਾਬ ਦੇ ਭਲੇ ਲਈ ਨਿਕੰਮੀ ਸਰਕਾਰ ਨੂੰ ਸਬਕ ਸਿਖਾਉਣ ਲਈ 10 ਮਈ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੋ ਕਰਮਜੀਤ ਕੌਰ ਚੌਧਰੀ ਨੂੰ ਪਾਰਲੀਮੈਂਟ ਵਿੱਚ ਜਿੱਤਾਕੇ ਭੇਜਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly