ਜਲੰਧਰ, ਨਕੋਦਰ, ਗੋਰਾਇਆ, ਮਲਸੀਆਂ, ਫਿਲੌਰ, ਬਿਲਗਾ, ਅੱਪਰਾ (ਡੀ ਜੇ) (ਸਮਾਜ ਵੀਕਲੀ)- ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰਾਂ ਦੇ ਨਾਲ ਡਗਮਗਾ ਚੁੱਕੀ ਹੈ, ਆਪ ਦੇ ਰਾਜ ਵਿੱਚ ਧੀਆਂ, ਭੈਣਾਂ ਵੀ ਸੁਰੱਖਿਅਤ ਨਹੀਂ ਹਨ। ਇਸ ਲਈ ਸਮੇਂ ਦੀ ਮੁੱਖ ਲੋੜ ਹੈ ਕਿ ਪੰਜਾਬ ਦੇ ਲੋਕ ਸਭਾ ਹਲਕਾ ਜਲੰਧਰ ਦੀ ਉਪ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਬਹੁਮਤ ਨਾਲ ਜਿੱਤਾਇਆ ਜਾਵੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਸਟਰ ਵਿਨੋਦ ਕੁਮਾਰ ਕਾਰਜਕਾਰਨੀ ਮੈਂਬਰ (ਐਸ, ਸੀ) ਮੋਰਚਾ ਪੰਜਾਬ ਭਾਜਪਾ ਨੇ ਕਿਹਾ ਕਿ ਇਸ ਸੰਕਟ ਦੇ ਦੌਰ ਵਿੱਚ ਮੋਦੀ ਸਰਕਾਰ ਹੀ ਪੰਜਾਬ ਨੂੰ ਕੱਢ ਸਕਦੀ ਹੈ।
ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਹੱਥ ਖੜੇ ਕਰ ਚੁੱਕੀ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਲਈ ਭਾਜਪਾ ਨੂੰ ਜਿਤਾ ਕੇ ਮੋਦੀ ਸਰਕਾਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਮਾਸਟਰ ਵਿਨੋਦ ਕੁਮਾਰ ਨੇ ਅਪੀਲ ਕੀਤੀ ਕਿ ਵੋਟਰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ ਤਾਂ ਕਿ ਪੰਜਾਬ ਵਿਚ ਹੋਰ ਵੱਡੇ ਵੱਡੇ ਪ੍ਰਾਜੈਕਟ ਆ ਸਕਣ ਤੇ ਪੰਜਾਬ ਹੋਰ ਖੁਸ਼ਹਾਲ ਹੋ ਸਕੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly