ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ): ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅੱਜ ‘ਆਪ’ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਦੇ ਆਦਮਪੁਰ ਵਿਖੇ ਕੀਤੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਹਲਕਾ ਡੇਰਾਬੱਸੀ ਤੋਂ 150 ਗੱਡੀਆਂ ਦਾ ਕਾਫਲਾ ਲੈ ਕੇ ਪਹੁੰਚੇ ਵਿਧਾਇਕ ਰੰਧਾਵਾ ਨੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ । ਇਸ ਮੌਕੇ ਉਨ੍ਹਾਂ ਨਾਲ ਸੈਂਕੜਿਆਂ ਦੀ ਗਿਣਤੀ ਵਿੱਚ ਵਲੰਟੀਅਰਾਂ ਦੀ ਟੀਮ ਮੌਜੂਦ ਸੀ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕਰੀਬ ਪੰਜਾਹ ਸਾਲ ਤੋਂ ਜਲੰਧਰ ਸੀਟ ਤੇ ਕਾਂਗਰਸ ਦਾ ਕਬਜ਼ਾ ਸੀ, ਕੇਂਦਰ ਅਤੇ ਸੂਬੇ ਵਿੱਚ ਅਨੇਕਾਂ ਵਾਰ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵੀ ਜਲੰਧਰ ਤੇ ਨੇੜਲੇ ਕਸਬਿਆਂ ਵਿੱਚ ਵਿਕਾਸ ਨਾ ਦੇ ਬਰਾਬਰ ਹੈ, ਕਾਂਗਰਸੀਆਂ ਨੇ ਬੱਸ ਆਪਣਾ ਹੀ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਸੂਬੇ ਲਈ ਕੀਤੇ ਇਤਿਹਾਸਕ ਫੈਸਲਿਆਂ ਕਾਰਨ ਪੰਜਾਬ ਮੁੜ ਤੋਂ ਆਪਣੀਆਂ ਲੀਹਾਂ ਤੇ ਆਉਣ ਲੱਗਿਆ ਹੈ।
ਰੰਧਾਵਾ ਨੇ ਕਿਹਾ ਕਿ ਰੋਡ ਸ਼ੋਅ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਹਰ ਜਗ੍ਹਾ ਲੋਕਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly