ਰਿੰਕੂ ਦੀ ਜਿੱਤ ਨਾਲ ਆਪ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਦਿੜਬਾ ਮੰਡੀ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਫੈਸਲਾਕੁੰਨ ਲੀਡ ਲੈ ਲੈ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਬਸ ਰਸਮੀ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ।ਜਦਕਿ ਤੀਜੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ ਚੌਥੇ ਨੰਬਰ ‘ਤੇ ਭਾਜਪਾ ਦੇ ਇੰਦਰ ਇਕਬਾਲ ਸਿੰਘ ਰਹੇ ਹਨ । ਜਲੰਧਰ ਰਿਜ਼ਰਵ ਲੋਕ ਸਭਾ ਚੋਣ ਦੇ ਇੰਚਾਰਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਸਨ। ਜਿੰਨਾ ਦੀ ਅਗਵਾਈ ਵਿੱਚ ਪਾਰਟੀ ਨੂੰ ਮੈਂਬਰ ਪਾਰਲੀਮੈਂਟ ਮਿਲਿਆ ਹੈ। ਯਾਦ ਰਹੇ ਕਿ ਜਲੰਧਰ ਹਲਕੇ ਵਿੱਚ ਐਸ ਸੀ ਭਾਈਚਾਰੇ ਦੀ ਬਹੁਤ ਵੱਡੀ ਵੋਟ ਬੈਂਕ ਹੈ। ਜਿਸ ਨੂੰ ਮੁੱਖ ਰੱਖਦਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ ਭਗਵੰਤ ਸਿੰਘ ਮਾਨ ਨੇ ਬਹੁਤ ਹੀ ਸੁਲਝੇ ਹੋਏ ਨੇਤਾ ਸ੍ ਚੀਮਾ ਨੂੰ ਜਲੰਧਰ ਦੀ ਚੋਣ ਕਮਾਂਡ ਦਿੱਤੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਬਿੱਟੂ ਦਿੜਬਾ ਨੇ ਆਖਿਆ ਕਿ ਐਡਵੋਕੇਟ ਚੀਮਾ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਤਾਸ ਦੇ ਪੱਤਿਆਂ ਵਾਂਗ ਖਿਲਾਰ ਦਿੱਤਾ ਹੈ। ਇਸ ਇਤਿਹਾਸਕ ਜਿੱਤ ਨਾਲ ਐਡਵੋਕੇਟ ਚੀਮਾ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ। ਉਨ੍ਹਾਂ ਇਸ ਜਿੱਤ ਦੀ ਹਾਈ ਕਮਾਂਡ ਤੇ ਸਮੁੱਚੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਜਲੰਧਰ ਹਲਕੇ ਦੇ ਲੋਕਾਂ ਨੇ ਆਪ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਾਈ ਹੈ।ਇਸ ਮੌਕੇ ਪ੍ਸਿੱਧ ਕੁਮੈਂਟੇਟਰ ਸਤਪਾਲ ਮਾਹੀ ਖਡਿਆਲ ਨੇ ਦੱਸਿਆ ਕਿ ਜਿਸ ਤਰ੍ਹਾਂ ਦਿੜਬਾ ਹਲਕੇ ਦੇ ਲੋਕਾਂ ਨੇ ਆਪਣੇ ਭਰਾ ਐਡਵੋਕੇਟ ਚੀਮਾ ਦਾ ਸਿਰ ਉੱਚਾ ਕੀਤਾ ਉਸ ਤਰ੍ਹਾਂ ਜਲੰਧਰ ਵਾਸੀਆਂ ਨੇ ਵੀ ਉਨ੍ਹਾਂ ਦੀ ਅਗਵਾਈ ਵਿੱਚ ਬਹੁਤ ਹੀ ਵੱਡਾ ਹੁਂਗਾਰਾ ਦਿੱਤਾ ਹੈ। ਹੁਣ ਸੁਸੀਲ ਕੁਮਾਰ ਰਿੰਕੂ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਡਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਮਨਿੰਦਰ ਸਿੰਘ ਘੁਮਾਣ, ਨਿਰਭੈ ਸਿੰਘ ਨਿੱਕਾ ਖਨਾਲ, ਜਸਪਾਲ ਸਿੰਘ ਪਰੈਟੀ ਖਡਿਆਲ , ਹਰਦੇਵ ਸਿੰਘ ਬਿਲਖੂ ਮਹਿਲਾਂ, ਚਮਕੌਰ ਸਿੰਘ ਖਾਲਸਾ ਚੱਠਾ ਆਦਿ ਨੇ ਐਡਵੋਕੇਟ ਚੀਮਾ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly