ਬੰਗਲੂਰੂ (ਸਮਾਜ ਵੀਕਲੀ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਲਫ਼ਦਾਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਨਾਟਕ ਦੇ ਲੋਕਾਂ ਨੇ ਅਸੈਂਬਲੀ ਚੋਣਾਂ ਵਿੱਚ ਭਾਜਪਾ ਦੀ ‘ਨਫ਼ਰਤ ਤੇ ਭ੍ਰਿਸ਼ਟਾਚਾਰ’ ਨੂੰ ਹਰਾਇਆ ਹੈ। ਉਨ੍ਹਾਂ ਮਗਰੋਂ ਇਕ ਟਵੀਟ ਵਿੱਚ ਕਿਹਾ, ‘‘ਕਰਨਾਟਕ ਨੂੰ ਅਗਾਂਹਵਧੂ ਬਣਾਉਣ ਦੇ ਸਾਡੇ ਸੁਫ਼ਨੇ ’ਤੇ ਕੰਮ ਸ਼ੁਰੂ ਹੋ ਗਿਆ ਹੈ। ਕਾਂਗਰਸ ਦੀਆਂ ਪੰਜ ਗਾਰੰਟੀਆਂ ਲੋਕ-ਕੇਂਦ੍ਰਿਤ ਸ਼ਾਸਨ ਦੇ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਣਗੀਆਂ। ਪਹਿਲਾ ਦਿਨ, ਪਹਿਲੀ ਕੈਬਨਿਟ ਮੀਟਿੰਗ, ਪੰਜ ਗਾਰੰਟੀਆਂ ਨੂੰ ਮਨਜ਼ੂਰੀ। ਅਸੀਂ ਜੋ ਕਹਿੰਦੇ ਹਾਂ ਉਸ ਨੂੰ ਪੂਰਾ ਕਰਦੇ ਹਾਂ।’’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly