ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉੱਚ ਪੱਧਰ ਦੀ ਮਿਆਰੀ ਸਿੱਖਿਆ ਮਿਲ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪੜੇ ਬੱਚੇ ਉੱਚ ਅਹੁਦਿਆਂ ਤੇ ਤਾਇਨਾਤ ਹਨ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਪਾਰਸ ਮਨੀ ਸਪੇਨ ਨੇ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਨੂੰ ਵਾਟਰ ਕੂਲਰ ਭੇਂਟ ਕਰਨ ਸਮੇਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਕਦਰਾਂ ਕੀਮਤਾਂ ਭਰਪੂਰ ਸਿੱਖਿਆ ਦੇਣਾ ਸਮੇਂ ਦੀ ਵੱਡੀ ਲੋੜ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਤੰਦਰੁਸਤ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਬੱਚਿਆਂ ਨੂੰ ਸਿੱਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਗੋਰਵਮਈ ਇਤਿਹਾਸ ਨਾਲ ਜੋੜਨ ਦੀ ਲੋੜ ਹੈ।ਇਸ ਮੌਕੇ ਹੈੱਡ ਟੀਚਰ ਅਸ਼ਵਨੀ ਕੁਮਾਰ ਨੇ ਪਾਰਸ ਮਨੀ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਕੂਲ ਨੂੰ ਵਾਟਰ ਕੂਲਰ ਭੇਂਟ ਕਰਕੇ ਵੱਡਾ ਉੱਦਮ ਕੀਤਾ ਹੈ।ਇਸ ਮੌਕੇ ਸਕੂਲ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਪਾਰਸ ਮਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਸ ਮਨੀ ਦੀ ਪਤਨੀ ਸੁਖਜਿੰਦਰ ਕੌਰ, ਮਾਤਾ ਕੁਲਵਿੰਦਰ ਕੌਰ, ਗੁਰਨੂਰ ਸਿੰਘ, ਲਵਪ੍ਰੀਤ ਸਿੰਘ, ਅਧਿਆਪਕ ਪ੍ਰਦੀਪ ਕੌਰ,ਤਰੰਨਮਪਰੀਤ ਕੌਰ, ਲਖਵਿੰਦਰ ਕੌਰ,ਲੀਲਮ ਕੌਰ ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly