ਦਿੱਲੀ ਸੇਵਾਵਾਂ ਮਾਮਲਾ: ਮੁਬੰਈ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ

ਮੁੰਬਈ (ਸਮਾਜ ਵੀਕਲੀ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਮੁਖੀ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਦੋਵੇਂ ਆਗੂ ਮੰਗਲਵਾਰ ਸ਼ਾਮ ਨੂੰ ਇੱਥੇ ਪੁੱਜੇ ਸਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ੍ਰੀ ਕੇਜਰੀਵਾਲ ਅਤੇ ਸ੍ਰੀ ਮਾਨ ਨੇ ਦਿੱਲੀ ਵਿਚ ਸੇਵਾਵਾਂ ਨੂੰ ਕੰਟਰੋਲ ਮੁਕਤ ਕਰਨ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਲਈ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ: ਕਿਸ਼ਤਵਾੜ ’ਚ ਵਾਹਨ ਖੱਡ ਵਿੱਚ ਡਿੱਗਣ ਕਾਰਨ 7 ਮੌਤਾਂ ਤੇ ਇਕ ਜ਼ਖ਼ਮੀ
Next articleਹਿਮਾਚਲ ’ਚ ਸੜਕ ਹਾਦਸੇ ਕਾਰਨ ਹਿੰਦੀ ਫਿਲਮ ਤੇ ਟੀਵੀ ਕਲਾਕਾਰ ਵੈਭਵੀ ਉਪਾਧਿਆਏ ਦੀ ਮੌਤ