ਜਲੰਧਰ (ਸਮਾਜ ਵੀਕਲੀ): ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਜਸਵਿੰਦਰ ਵਰਿਆਣਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਕਰਨ ਦੀ ਬਜਾਏ ਵਿਦਿਆਰਥੀਆਂ ਦੁਆਰਾ ਸ਼ਾਂਤਮਈ ਢੰਗ ਨਾਲ ਮੰਗਾਂ ਉਠਾਉਣ ਦੇ ਬਾਵਜੂਦ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਅਨੁਸੂਚਿਤ ਜਾਤੀ – ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਫੀਸਾਂ ਦੀ ਅਦਾਇਗੀ ਨਾ ਹੋਣ ਕਾਰਨ ਸਕੂਲਾਂ ਅਤੇ ਕਾਲਜਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ, ਇਸ ਲਈ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਦੀ ਮੰਗ ਉਠਾਉਂਦੇ ਹਨ, ਤਾਂ ਜੋ ਉਨ੍ਹਾਂ ਨੂੰ ਦਾਖਲਾ ਮਿਲ ਸਕੇ। ਜਸਵਿੰਦਰ ਵਰਿਆਣਾ ਨੇ ਕਿਹਾ ਕਿ ਆਲ ਇੰਡੀਆ ਸਮਤਾ ਸੈਨਿਕ ਦਲ ਵਿਦਿਆਰਥੀਆਂ ‘ਤੇ ਬੇਲੋੜੇ ਲਾਠੀਚਾਰਜ ਅਤੇ ਤਸ਼ੱਦਦ ਦੀ ਨਿਖੇਧੀ ਕਰਦਾ ਹੈ ਅਤੇ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਅਨੁਸੂਚਿਤ ਜਾਤੀ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਸਕੂਲ-ਕਾਲਜ ਛੱਡਣ ਤੋਂ ਬਚਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।
ਜਸਵਿੰਦਰ ਵਰਿਆਣਾ
ਸੂਬਾ ਪ੍ਰਧਾਨ
ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਇਕਾਈ
ਮੋਬਾਈਲ: +91 75080 80709