ਤਰਕਸ਼ੀਲਾਂ ਨੇ ਸਸਸਸ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਚੇਤਨਾ ਪ੍ਰੀਖਿਆ ਸੰਬੰਧੀ ਸਿਲੇਬਸ ਪੁਸਤਕਾਂ ਵੰਡੀਆਂ

ਮੰਨਣ ਤੋਂ ਪਹਿਲਾਂ ਤਰਕ ਦੀ ਕਸੌਟੀ ਤੇ ਪਰਖਣ ਦਾ ਦਿੱਤਾ ਸੁਨੇਹਾ

ਤਰਕਸ਼ੀਲਾਂ ਦਾ ਦਾਅਵਾ ਕਿਸੇ ਅਖੌਤੀ ਸਿਆਣੇ ਕੋਲ ਕੋਈ ਗ਼ੈਬੀ ਸ਼ਕਤੀ ਨਹੀਂ

(ਸਮਾਜ ਵੀਕਲੀ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਪੰਜਵੀਂ ਚੇਤਨਾ ਪਰਖ ਪ੍ਰੀਖਿਆ ਲਈ ਪ੍ਰਚਾਰ ਜ਼ੋਰਾਂ ਤੇ ਹੈ ਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਕੂਲ ਮੁਖੀ ਤੇ ਅਧਿਆਪਕ ਵੀ ਇਸ ਜਾਗਰੂਕਤਾ ਵਾਲੇ ਪ੍ਰੋਗਰਾਮ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ। ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਕਰਾਈ ਜਾ ਰਹੀ ਪੰਜਵੀਂ ਚੇਤਨਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਕਰਨ ਲਈ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਤਰਕਸ਼ੀਲਾਂ ਨੇ ਸਥਾਨਕ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਨ ਲਈ ਇਕ ਸਿਖਿਆਦਾਇਕ ਤਰਕਸ਼ੀਲ ਪਰੋਗਰਾਮ ਪੇਸ਼ ਕੀਤਾ ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ , ਸੀਤਾ ਰਾਮ ਤੇ ਚਰਨ ਕਮਲ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।

ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਦਾ ਸੰਚਾਰ ਕਰਨ ਹਿੱਤ ਕਰਵਾਈ ਜਾ ਰਹੀ ਪੰਜਵੀਂ ਚੇਤਨਾ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਭਰਿਆ ਤੇ ਰਜਿਸਟ੍ਰੇਸਨ ਉਪਰੰਤ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਚੇਤਨਾ ਸਿਲੇਬਸ ਪੁਸਤਕਾਂ ਤਕਸੀਮ ਕੀਤੀਆਂ। ਵਿਦਿਆਰਥੀਆਂ ਨੂੰ ਦਸਿਆ ਗਿਆ ਇਹ ਪ੍ਰੀਖਿਆ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਦੇ ਜੀਵ ਵਿਕਾਸ ਸਿਧਾਂਤ ਨੂੰ ਸਮੱਰਪਿਤ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਵਿੱਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ ,ਇਸ ਵਾਰੀ ਕਲਾਸ ਅਨੁਸਾਰ ਮੈਰਿਟ ਬਣਾਈ ਜਾਵੇਗੀ। ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੂਬਾ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਪੜ੍ਹਨ ਸਮੱਗਰੀ ਨਾਲ , ਇਕਾਈ ਤੇ ਜ਼ੋਨ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਮਾਸਟਰ ਰਣਬੀਰ ਸਿੰਘ ਜੀ ਨੇ ਤਰਕਸ਼ੀਲ ਟੀਮ ਨੂੰ ਜੀ ਆਇਆਂ ਕਿਹਾ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ,ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ ਪ੍ਰੀਖਿਆ ਵਿੱਚ ਪੂਰਾ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ।

 

ਮਾਸਟਰ ਪਰਮ ਵੇਦ
9417422349

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਰੇ ਤੋਂ ਕੁਰਬਾਨ
Next articleਰੇਵੀਆਂ ਅਤੇ ਸਰਪੱਟੇ ਘੋੜੇ-ਘੋੜੀਆਂ ਦਾ ਦੌੜ ਮੇਲਾ 9 ਜੂਨ ਦਿਨ ਸ਼ੁੱਕਰਵਾਰ ਨੂੰ ਪਿੰਡ ਬੁਲੰਦਾ ਵਿਖੇ ਕਰਵਾਇਆ ਜਾ ਰਿਹਾ