ਭਾਰਤੀ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਬਣਾਏ ਬਰਤਾਨੀਆ: ਜੈਸ਼ੰਕਰ

 

  • ਜੈਸ਼ੰਕਰ ਨੇ ਬ੍ਰਿਟਿਸ਼ ਮੰਤਰੀ ਨਾਲ ਕੀਤੀ ਮੁਲਾਕਾਤ
  • ਜਮਹੂਰੀ ਆਜ਼ਾਦੀ ਦੀ ਦੁਰਵਰਤੋਂ ਰੋਕਣ ਲਈ ਕਿਹਾ

ਨਵੀਂ ਦਿੱਲੀ (ਸਮਾਜ ਵੀਕਲੀ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਭਾਰਤੀ ਦੌਰੇ ’ਤੇ ਆਏ ਬ੍ਰਿਟਿਸ਼ ਮੰਤਰੀ ਲਾਰਡ ਤਾਰਿਕ ਅਹਿਮਦ ਨੂੰ ਇੰਗਲੈਂਡ ਵਿੱਚ ਭਾਰਤ ਦੇ ਕੂਟਨੀਤਕ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜਮਹੂਰੀ ਆਜ਼ਾਦੀ ਦੀ ਦੁਰਵਰਤੋਂ ਰੋਕਣ ਦੀ ਤਾਕੀਦ ਕੀਤੀ।

ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਬਾਰੇ ਮੰਤਰੀ ਲਾਰਡ ਅਹਿਮਦ ਨਾਲ ਇੱਕ ਮੀਟਿੰਗ ਦੌਰਾਨ ਜੈਸ਼ੰਕਰ ਦੀ ਇਹ ਟਿੱਪਣੀ ਮਾਰਚ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਦੇ ਪਿਛੋਕੜ ਵਿੱਚ ਆਈ ਹੈ। ਜੈਸ਼ੰਕਰ ਨੇ ਲਾਰਡ ਅਹਿਮਦ ਕੋਲ ਚੁੱਕੇ ਮੁੱਦਿਆਂ ਨੂੰ ਟਵਿੱਟਰ ’ਤੇ ਸਾਂਝਾ ਕੀਤਾ। ਵਿਦੇਸ਼ ਮੰਤਰੀ ਨੇ ਕਿਹਾ, ‘‘ਦਿੱਲੀ ਵਿੱਚ ਅੱਜ ਇੰਗਲੈਂਡ ਦੇ ਵਿਦੇਸ਼ ਰਾਜ ਮੰਤਰੀ ਲਾਰਡ ਤਾਰਿਕ ਅਹਿਮਦ ਨਾਲ ਮੁਲਾਕਾਤ ਹੋਈ। ਸਾਡੇ ਕੂਟਨੀਤਕ ਮਿਸ਼ਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜਮਹੂਰੀ ਆਜ਼ਾਦੀ ਦੀ ਦੁਰਵਰਤੋਂ ਨੂੰ ਰੋਕਣ ਦੇ ਫ਼ਰਜ਼ ਨੂੰ ਉਭਾਰਿਆ ਗਿਆ।’’ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਪਰੈਲ ਵਿੱਚ ਇੰਗਲੈਂਡ ਦੇ ਨੁਮਾਇੰਦਿਆਂ ਨਾਲ ਮੀਟਿੰਗ ਮਗਰੋਂ ਲੰਡਨ ਵਿੱਚ ਭਾਰਤੀ ਮਿਸ਼ਨਾਂ ’ਤੇ ਹਮਲੇ ਦੇ ਮਾਮਲੇ ਦੀ ਜਾਂਚ ਐੱਨਆਈਏ ਨੂੰ ਸੌਂਪੀ ਸੀ।

ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਯਾਤਰਾ ’ਤੇ ਆਏ ਮੰਤਰੀ ਨਾਲ ਮੁਕਤ ਵਪਾਰ ਸਮਝੌਤੇ ਅਤੇ ਦੱਖਣੀ ਏਸ਼ੀਆ ਤੋਂ ਲੈ ਕੇ ਹਿੰਦੂ-ਪ੍ਰਸ਼ਾਂਤ ਤੇ ਜੀ-20 ਤੱਕ ਕਈ ਮੁੱਦਿਆਂ ’ਤੇ ਵੀ ਚਰਚਾ ਕੀਤੀ। ਮੁਕਤ ਵਪਾਾਰ ਸਮਝੌਤੇ (ਐੱਫਟੀਏ) ਨੂੰ ਲੈ ਕੇ ਭਾਰਤ ਅਤੇ ਇੰਗਲੈਂਡ ਵਿਚਕਾਰ ਨੌਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ।

ਭਾਰਤ ਅਤੇ ਇੰਗਲੈਂਡ ਇੱਕ ਵਪਾਰ ਸਮਝੌਤੇ ਦੀ ਦਿਸ਼ਾ ਵਿੱਚ ਪਿਛਲੇ ਸਾਲ ਜਨਵਰੀ ਤੋਂ ਐੱਫਟੀਏ ’ਤੇ ਗੱਲਬਾਤ ਕਰ ਰਹੇ ਹਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰ ਪ੍ਰਦੇਸ਼: ਫ਼ਿਰੋਜ਼ਪੁਰ ’ਚ ਤਾਇਨਾਤ ਫ਼ੌਜੀ ਨੂੰ ਸਾਨ੍ਹ ਨੇ ਟੱਕਰ ਮਾਰ ਕੇ ਮਾਰਿਆ, ਪਤਨੀ ਤੇ ਬੱਚੇ ਜ਼ਖ਼ਮੀ
Next articleKharge-led Cong delegation meets Prez, seeks her intervention in Manipur