*’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ‘ਚ ਲੱਗਿਆ‌ 14ਵਾਂ ਕੈਂਪ*

ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

– *ਵਿਧਾਇਕ ਰੰਧਾਵਾ ਨੇ ਟੇਬਲ ਲਗਾਕੇ ਸੁਣਿਆਂ ਲੋਕਾਂ ਦੀਆਂ ਸਮੱਸਿਆਵਾਂ*
– *ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ : ਰੰਧਾਵਾ*

ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ): ਡੇਰਾਬੱਸੀ ਰੇਲਵੇ ਫਾਟਕ ਨੇੜੇ ਸਥਿਤ ਰਾਮ ਮੰਦਰ ਵਿਖੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 14ਵਾਂ ਕੈਂਪ ਲਗਾਇਆ ਗਿਆ। ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕ ਕੀਤਾ ਅਤੇ ਫਾਰਮ‌ ਭਰੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ‌ ਤੈਅ ਸਮੇਂ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ। ਕੈਂਪ ਦੌਰਾਨ ਹਲਕੇ ਦੇ ਹਜ਼ਾਰ ਤੋਂ ਵੱਧ ਲੋਕਾਂ ਨੇ ਲਾਭ ਲਿਆ। ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ, ਕਾਰਜ ਸਾਧਕ ਅਫਸਰ ਵਰਿੰਦਰ ਜੈਨ, ਤਹਿਸੀਲਦਾਰ ਕੁਲਦੀਪ ਸਿੰਘ, ਬੀਡੀਪੀਓ ਰਵਨੀਤ ਕੌਰ, ਐਸਐਮਓ ਡਾ ਧਰਮਿੰਦਰ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਖਾਵੇਂ ਮਾਹੌਲ ਵਿੱਚ ਸਰਕਾਰੀ ਸੇਵਾਵਾਂ ਦਾ ਲਾਭ ਇੱਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਹਲਕੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕੀਂ ਹੁਣ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜਾਰੀ ਤੋਂ ਖੁਸ਼ ਹਨ ਹੁਣ ਆਮ ਆਦਮੀ ਬਿਨਾਂ ਕਿਸੇ ਡਰ ਤੋਂ ਰਾਤ ਨੂੰ ਸੁੱਖ ਦੀ ਨੀਂਦ ਸੌਂਦਾ ਹੈ, ਕਿਉਂਕਿ‌‌ ‘ਆਪ’ ਦੇ ਰਾਜ ਵਿੱਚ ਗਲਤ ਕੰਮ ਕਰਨ ਵਾਲੇ ਨੂੰ ਸਜ਼ਾ ਅਤੇ ਪੀੜਤ ਵਿਅਕਤੀ ਨੂੰ ਬਿਨਾ ਕਿਸੇ ਸਿਫਾਰਸ਼ ਤੋਂ ਇਨਸਾਫ਼ ਮਿਲ ਰਿਹਾ ਹੈ। ‌‌‌‌‌ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਤਰੁੰਤ ਪ੍ਰਭਾਵ ਨਾਲ ਕੱਚਿਆਂ ਛੱਤਾਂ ਵਾਲੇ ਲਾਭਪਾਤਰੀਆਂ ਦੇ ਖਾਤੇ ਵਿੱਚ ਰਹਿੰਦਿਆਂ ਕਿਸ਼ਤਾਂ ਪਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸਿਹਤ ਵਿਭਾਗ, ਨਗਰ ਕੌਂਸਲ ਦਫ਼ਤਰ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ, ਪਸ਼ੂ ਪਾਲਣ, ਬਾਗਬਾਨੀ ਵਿਭਾਗ, ਖੇਤੀਬਾੜੀ ਵਿਭਾਗ ਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਜਾਗਰੂਕ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਚਿੰਤਨ
Next articleਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ