ਤੰਦਰੁਸਤ ਜੀਵਨ ਸ਼ੈਲੀ ਲਈ ਸਾਈਕਲ ਰੈਲੀਆਂ ਦਾ ਆਯੋਜਨ

ਕੈਪਸ਼ਨ: ਜਾਗਰੂਕਤਾ ਕੈਂਪ ਦਾ ਦ੍ਰਿਸ਼।

ਮਾਨਸਾ (ਸਮਾਜ ਵੀਕਲੀ):  ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਅਤੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਅਧੀਨ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ। ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਬਲੱਡ ਪਰੈਸ਼ਰ , ਸ਼ੂਗਰ,ਦਿਲ ਦੀਆਂ ਬਿਮਾਰੀਆਂ ਅਤੇ ਸਟ੍ਰੋਕ ਦੇ ਸ਼ਿਕਾਰ ਹੋਣ ਦਾ ਮੁੱਖ ਕਾਰਨ ਸਰੀਰਕ ਗਤੀਵਿਧੀਆਂ ਤੋਂ ਦੂਰ ਰਹਿਣਾਂ ਹੈ। ਇਸ ਲਈ ਰੋਜ਼ਾਨਾ ਸਾਈਕਲ ਦੀ ਵਰਤੋਂ ਕਰਨ ਅਤੇ ਤੇਜ਼ ਤੁਰਨਾ ਆਦਿ ਸਰੀਰਕ ਕਸਰਤ ਰੋਜ਼ਾਨਾ ਕੀਤੀ ਜਾਵੇ।

ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਬੀਮਾਰੀਆਂ ਸ਼ੂਗਰ ਅਤੇ ਬਲੱਡ ਪਰੈਸ਼ਰ ਆਦਿ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਤੰਦਰੁਸਤੀ ਸਿਹਤ ਕੇਂਦਰ ਧਲੇਵਾਂ, ਸਮਾਓਂ, ਬੱਪੀਆਣਾ ਆਦਿ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਸਾਈਕਲ ਰੈਲੀ ਰਾਹੀਂ ਜਾਗਰੂਕ ਕਰਦਿਆਂ ਸੰਤੁਲਿਤ ਭੋਜਨ, ਰੋਜ਼ਾਨਾ ਕਸਰਤ ਕਰਨ ਅਤੇ ਤੰਬਾਕੂ, ਸ਼ਰਾਬ ਤੋਂ ਪਰਹੇਜ਼ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਕਰਮਚਾਰੀ ਦਿਲਰਾਜ ਕੌਰ, ਸੁਖਵਿੰਦਰ ਕੌਰ, ਸਰਬਜੀਤ ਸਿੰਘ,ਰਾਜਦੀਪ ਕੌਰ ਆਦਿ ਹਾਜ਼ਰ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੀਜਾ ਘੱਲੂਘਾਰਾ ਜਾਂ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਸਮਰਪਿਤ
Next articleਵਿਸ਼ਵ ਵਾਤਾਵਰਣ ਦਿਵਸ : 5 ਜੂਨ ਲਈ ਵਿਸ਼ੇਸ਼ ” ਆਓ ! ਜੰਗਲਾਂ ਅਤੇ ਗੈਰ – ਆਬਾਦ ਥਾਵਾਂ ‘ਤੇ ਫਲਦਾਰ ਰੁੱਖ ਲਗਾਈਏ ! “