ਦਲਿਤ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਸੁਖਵਿੰਦਰ ਕੋਟਲੀ

* ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਨਹੀਂ ਰੋਕਿਆ ਜਾਵੇਗਾ
* ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ

ਜਲੰਧਰ/ਚੰਡੀਗੜ੍ਹ,, ਆਦਮਪੁਰ, ਫਿਲੌਰ, ਅੱਪਰਾ (ਸਮਾਜ ਵੀਕਲੀ) (ਜੱਸੀ)- ਜਲੰਧਰ ਵਿਖੇ ਦਲਿਤ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸੰਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲੇ ਤੇ ਜਲੰਧਰ ਵਿਖੇ ਵਿਦਿਆਰਥੀਆਂ ਨਾਲ ਘਟਨਾ ਸੰਬੰਧੀ ਲੰਬੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ।

ਸਿੱਖਿਆ ਮੰਤਰੀ ਨੇ ਵਿਧਾਇਕ ਕੋਟਲੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ।
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜਲੰਧਰ ਵਿਖੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੰਬੰਧੀ ਤੇ ਹੋਈ ਕੁੱਟਮਾਰ ਦੇ‌ ਮਾਮਲੇ ਸਬੰਧੀ 7 ਜੂਨ ਨੂੰ ਸਵੇਰੇ ਡੀ.ਜੀ.ਪੀ. ਪੰਜਾਬ ਨੂੰ ਮਿਲਣਗੇ ਤੇ ਡੀ.ਐਸ.ਪੀ., ਐਸ.ਐਚ.ਓ. ਤੇ ਏ.ਐਸ.ਆਈ. ਵਿਰੁੱਧ ਕਾਰਵਾਈ ਕਰਾਉਣ ਲਈ ਸ਼ਿਕਾਇਤ ਦੇਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਜਾਅਲੀ ਸਰਟੀਫਿਕੇਟਾਂ ਐਸ. ਸੀ. ਦੇ ਆਧਾਰ ਨੌਕਰੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਵੀ ਸੰਘਰਸ਼ ਵਿੱਚ ਸ਼ਾਮਲ ਵੀ ਹੋਣਗੇ ਅਤੇ ਇਸ ਮਸਲੇ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਵੀ ਲਿਆਉਣਗੇ ਅਤੇ ਵਿਧਾਨ ਸਭਾ ਵਿੱਚ ਵੀ ਉਠਾਉਣਗੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੁਸ਼ੀ ਸੱਭਰਵਾਲ ਬਾਰਵੀਂ ਜਮਾਤ ਵਿਦਿਆਰਥਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖਾਸ ਸਨਮਾਨਿਤ ਕੀਤਾ ਗਿਆ ਸੀ.ਟੀ ਗਰੁੱਪ ਆਫ਼
Next articleਸਰਕਾਰੀ ਹਾਈ ਸਕੂਲ ਛੰਨਾ ਸ਼ੇਰ ਸਿੰਘ ਵਾਲਾ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ