ਨਵੀਂ ਦਿੱਲੀ (ਸਮਾਜ ਵੀਕਲੀ):ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਅੱਜ ਕਿਹਾ ਕਿ ਕਾਂਗਰਸ ਆਗੂ ਨੂੰ ਵਿਦੇਸ਼ ਤੋਂ ਭਾਰਤ ਦੀ ਆਲੋਚਨਾ ਕਰਨ ਦੀ ਆਦਤ ਹੈ ਪਰ ਆਪਣੇ ਅੰਦਰੂਨੀ ਮਾਮਲਿਆਂ ਨੂੰ ਦੁਨੀਆ ਸਾਹਮਣੇ ਉਭਾਰਨਾ ਦੇਸ਼ ਦੇ ਹਿੱਤ ’ਚ ਨਹੀਂ ਹੈ। ਅਮਰੀਕਾ ’ਚ ਇੱਕ ਪ੍ਰੋਗਰਾਮ ਦੌਰਾਨ ਰਾਹੁਲ ਗਾਂਧੀ ਦੀ ਟਿੱਪਣੀ ਦੇ ਸਬੰਧ ਵਿੱਚ ਵਿਦੇਸ਼ ਮੰਤਰੀ ਨੇ ਕਿਹਾ, ‘ਦੁਨੀਆ ਸਾਨੂੰ ਦੇਖ ਰਹੀ ਹੈ।’ ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ‘ਰਾਹੁਲ ਗਾਂਧੀ ਨੂੰ ਵਿਦੇਸ਼ ਤੋਂ ਭਾਰਤ ਦੀ ਆਲੋਚਨਾ ਕਰਨ ਦੀ ਆਦਤ ਹੈ। ਮੈਂ ਨਹੀਂ ਸਮਝਦਾ ਕਿ ਕੌਮੀ ਰਾਜਨੀਤੀ ਨੂੰ ਦੇਸ਼ ਤੋਂ ਬਾਹਰ ਲਿਜਾਣਾ ਕੌਮੀ ਹਿੱਤ ’ਚ ਹੈ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly