ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਘਟਨਾਵਾਂ ਸਬੰਧੀ ਆਏ ਦਿਨ ਅਖ਼ਬਾਰਾਂ ਵਿਚ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੀਆਂ ਖਬਰਾਂ ਪੜ੍ਹਨ ਨੂੰ ਮਿਲ ਜਾਂਦੀਆਂ ਹਨ। ਇਸ ਦਾ ਕਾਰਣ ਪੁਲਿਸ ਪ੍ਰਸ਼ਾਸਨ ਦੀ ਲਾਪ੍ਰਵਾਹੀ ਜਾਂ ਬੇਪ੍ਰਵਾਹੀ ਹੈ ਜਾਂ ਕੁੱਝ ਹੋਰ ਇੱਕ ਵਾਰ ਸੋਚਣ ਲਈ ਮਜਬੂਰ ਕਰ ਦਿੰਦਾ ਹੈ । ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਅਬਜਰਵਰ ਅਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਨੇ ਕਿਹਾ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਵਪਾਰ ਪੂਰੇ ਧੜੱਲੇ ਨਾਲ ਹੋ ਰਿਹਾ ਹੈ।
ਜਿਸ ਨੇ ਪੰਜਾਬ ਦੀ ਨੌਜਵਾਨੀ ਨੂੰ ਨਿਗਲ ਲਿਆ ਹੈ, ਜੋ ਕਿ ਹੁਣ ਤੱਕ ਨਿਰੰਤਰ ਜਾਰੀ ਹੈ | ਇਸ ਦੇ ਨਾਲ ਹੀ ਚੋਰੀਆਂ ਤੇ ਲੁੱਟਾ-ਖੋਹਾਂ ਦੀਆਂ ਘਟਨਾਵਾਂ ਵੀ ਦਿਨ-ਬ-ਦਿਨ ਤੇਜ਼ੀ ਨਾਲ ਵੱਧ ਰਹੀਆਂ ਹਨ। ਜਿਸ ਨਾਲ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ | ਉਹਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਹੈ, ਕਿ ਇਨ੍ਹਾਂ ਮਾੜੇ ਅਨਸਰਾਂ ਖਿਲਾਫ਼ ਕਰੜੀ ਕਾਨੂੰਨੀ ਕਾਰਵਾਈ ਕਰਕੇ ਠੱਲ੍ਹ ਪਾਵੇ, ਤਾਂ ਜੋ ਲੋਕ ਬੇਖੌਫ ਚੈਨ ਦੀ ਨੀਂਦ ਸੌਂ ਸਕਣ | ਉਹਨਾਂ ਇਸ ਮੌਕੇ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਦੀ ਪੁਲਿਸ ਦੇ ਹੱਥੋਂ ਜਿਸ ਤਰ੍ਹਾਂ ਨਸ਼ਾ ਤਸਕਰ ਨਿਕਲ ਕੇ ਭੱਜ ਗਏ ਸਨ । ਉਸ ਦੀ ਵੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly