ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਕੋਨੀਸ਼ਿਕਾ ਮਹਿਤਾ ਨੇ ਨੀਟ ਦੀ ਪ੍ਰੀਖਿਆ 99.2 ਫੀਸਦੀ ਅੰਕਾਂ ਨਾਲ ਪਾਸ ਕੀਤੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦੀ 12ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕੋਨੀਸ਼ਿਕਾ ਮਹਿਤਾ ਨੇ ਨੀਟ ਦੀ ਪ੍ਰੀਖਿਆ 99.2 ਫੀਸਦੀ ਅੰਕਾਂ ਨਾਲ ਪਾਸ ਕੀਤੀ, ਜੋ ਅਦਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ । ਉਨ੍ਹਾਂ ਵਿਦਿਆਰਥਣ ਕੋਨੀਸ਼ਿਕਾ ਮਹਿਤਾ, ਉਸ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ।

ਇੰਜੀਨੀਅਰ ਸਵਰਨ ਸਿੰਘ ਪ੍ਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਸਮੇਤ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਜਸਵਿੰਦਰ ਸਿੰਘ, ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਸ਼ਿੰਦਰਪਾਲ ਕੌਰ, ਨੀਲਮ ਕਾਲੜਾ, ਅਨੀਤਾ ਸਹਿਗਲ, ਲਵਿਤਾ, ਸੁਮਨਦੀਪ ਕੌਰ, ਰਾਜ ਰਾਣੀ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਰਜਿੰਦਰ ਆਦਿ ਸਟਾਫ ਮੈਂਬਰਾ ਨੇ ਕੋਨੀਸ਼ਿਕਾ ਮਹਿਤਾ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥਣ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article5 infiltrating foreign terrorists killed in joint operation in J&K’s Kupwara
Next articleਆਸਟ੍ਰੇਲੀਆ – ਪੰਜਾਬ ਵਿਚਾਲੇ ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ, ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ