ਤੇਲੰਗਾਨਾ ਵਿੱਚ ਭਾਜਪਾ ਦੀ ਜਿੱਤ ਲਈ ਯਤਨਸ਼ੀਲ ਰਹਾਂਗਾ: ਰੈੱਡੀ

ਹੈਦਰਾਬਾਦ (ਸਮਾਜ ਵੀਕਲੀ) :ਕੇਂਦਰੀ ਮੰਤਰੀ ਅਤੇ ਤੇਲੰਗਾਨਾ ਦੀ ਭਾਜਪਾ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਜੀ. ਕਿਸ਼ਨ ਰੈੱਡੀ ਨੇ ਅੱਜ ਕਿਹਾ ਕਿ ਉਹ ਸੂਬੇ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਅਾਉਣ ਲਈ ਕੰਮ ਕਰਨਗੇ। ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 1980 ਤੋਂ ਲੈ ਕੇ ਹੁਣ ਤਕ ਮੈਂ ਇਕ ਸਿਪਾਹੀ ਵਜੋਂ ਪਾਰਟੀ ਲਈ ਕੰਮ ਕੀਤਾ ਹੈ ਤੇ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ ਹੈ। ਸ੍ਰੀ ਰੈੱਡੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਲਈ ਪਾਰਟੀ ਤੋਂ ਵੱਧ ਮਹੱਤਵਪੂਰਨ ਹੋਰ ਕੁਝ ਨਹੀਂ ਹੈ।
ਉਨ੍ਹਾਂ ਕਿਹਾ, ‘‘ਤੇਲੰਗਾਨਾ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਲੲੀ ਕੌਮੀ ਤੇ ਸੂਬਾਈ ਲੀਡਰਸ਼ਿਪ ਨਾਲ ਤਾਲਮੇਲ ਕੀਤਾ ਜਾਵੇਗਾ ਤੇ ਸੀਨੀਅਰ ਪਾਰਟੀ ਆਗੂਆਂ ਨਾਲ ਮਿਲ ਕੇ ਸਾਂਝੀ ਯੋਜਨਾ ਤਿਆਰ ਕੀਤੀ ਜਾਵੇਗੀ।’’ ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 8 ਜੁਲਾਈ ਨੂੰ ਤੇਲੰਗਾਨਾ ਦੇ ਵਾਰਾਂਗਲ ਦਾ ਦੌਰਾ ਕਰਵਾਉਣ ਲਈ ਯਤਨਸ਼ੀਲ ਰਹਿਣਗੇ ਤਾਂ ਕਿ ਵਿਕਾਸ ਪ੍ਰੋਗਰਾਮਾਂ ਤੇ ਜਨਤਕ ਰੈਲੀ ਨੂੰ ਸਫਲ ਬਣਾਇਅਾ ਜਾ ਸਕੇ।
ਕਾਬਿਲੇਗੌਰ ਹੈ ਕਿ ਜੀ. ਕਿਸ਼ਨ ਰੈੱਡੀ ਨੂੰ ਕਰੀਮਨਗਰ ਤੋਂ ਸੰਸਦ ਮੈਂਬਰ ਬਾਂਦੀ ਸੰਜੈ ਕੁਮਾਰ ਦੀ ਥਾਂ ਤੇਲੰਗਾਨਾ ਦੀ ਭਾਜਪਾ ਇਕਾਈ ਦਾ ਪ੍ਰਧਾਨ ਥਾਪਿਆ ਗਿਆ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਤਨੀ ਤੇ ਦੋ ਬੱਚਿਆਂ ਦੇ ਕਤਲ ਦੇ ਦੋਸ਼ ਹੇਠ ਪਤੀ ਨੂੰ ਉਮਰ ਕੈਦ
Next articleਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼