(ਸਮਾਜ ਵੀਕਲੀ)-ਵਿਧਾਇਕ ਕੁਲਜੀਤ ਰੰਧਾਵਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਡੇਰਾਬੱਸੀ, (ਸੰਜੀਵ ਸਿੰਘ ਸੈਣੀ):ਸਿਹਤ ਵਿਭਾਗ ਨੇ ਅੱਜ ਸੀਨੀਅਰ ਮੈਡੀਕਲ ਅਫਸਰ ਡਾ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਡੇਰਾਬੱਸੀ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਡੇਂਗੂ ਜਾਗਰੂਕਤਾ ਰੈਲੀ ਕੱਢੀ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ‘ਮੇਰਾ ਹਲਕਾ ਮੇਰੇ ਲੋਕ’ ਮੁਹਿੰਮ ਤਹਿਤ ਡੇਂਗੂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜਿਹੜੀ ਰੰਧਾਵਾ ਫਾਰਮ ਬਾਕਰਪੁਰ ਤੋਂ ਡੇਰਾ ਜਗਾਧਰੀ, ਈਸਾਪੁਰ, ਭੰਖਰਪੁਰ, ਤਿ੍ਵੇਦੀ ਕੈਂਪ, ਮੁਬਾਰਿਕਪੁਰ, ਮੀਰਪੁਰ, ਅਤੇ ਹੈਬਤਪੁਰ ਤੋਂ ਹੁੰਦੀ ਹੋਈ ਸੈਦਪੁਰਾ ਆਮ ਆਦਮੀ ਕਲਿਨਿਕ ਵਿਖੇ ਖ਼ਤਮ ਹੋਈ। ਇਸ ਮੌਕੇ ਪੋਲੀਥੀਨ ਮੁਕਤ ਮੁਹਿੰਮ ਦਾ ਹੋਕਾ ਦੇਣ ਲਈ ਨਗਰ ਕੌਂਸਲ ਡੇਰਾਬੱਸੀ ਦੇ ਕਰਮਚਾਰੀ ਵੀ ਮੌਜੂਦ ਸਨ।
ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਡੇਂਗੂ ਸਾਡੇ ਰਹਿਣ-ਸਹਿਣ ਅਤੇ ਆਦਤ ਦੀ ਬੀਮਾਰੀ ਹੈ। ਜੇ ਅਸੀਂ ਸਾਰੇ ਚੌਕਸ ਰਹੀਏ ਅਤੇ ਜਰੂਰੀ ਸਾਵਧਾਨੀ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬਿਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ। ਉਹਨਾਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਐਸਐਮਓ ਡਾ ਧਰਮਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ । ਉਨ੍ਹਾਂ ਕਿਹਾ ਕਿ ਉਂਜ ਤਾਂ ਡੇਂਗੂ ਬੁਖ਼ਾਰ ਵਾਲਾ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤਕ ਮੰਨਿਆ ਜਾਂਦਾ ਹੈ, ਇਸ ਲਈ ਇਨ੍ਹਾਂ ਦਿਨਾਂ ਵਿਚ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਮੌਕੇ ਐਸਐਮਓ ਡਾਕਟਰ ਧਰਮਿੰਦਰ ਸਿੰਘ, ਹੈਲਥ ਇੰਸਪੈਕਟਰ ਰਜਿੰਦਰ ਸਿੰਘ, ਸਰਬਜੀਤ ਸਿੰਘ, ਨਗਰ ਕੌਂਸਲ ਦਫ਼ਤਰ ਤੋਂ ਸੀਐਫ ਧਰਮਿੰਦਰ ਸਿੰਘ, ਸਚਿਨ ਉਪਨੇਜਾ ਅਤੇ ਹਰਦੀਪ ਸਿੰਘ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly