ਆਪਣੀ ਜ਼ਿੰਮੇਵਾਰੀ ਨਿਭਾਵਾਂਗਾ ਇਮਾਨਦਾਰੀ ਅਤੇ ਲਗਨ ਨਾਲ_ ਜਗਵਿੰਦਰ ਸਿੰਘ
ਫਰੀਦਕੋਟ/ਭਲੂਰ 19 ਜੁਲਾਈ (ਬੇਅੰਤ ਗਿੱਲ) ਸਹਿਕਾਰੀ ਸਭਾ ਕੋਠੇ ਵੜਿੰਗ ਦੀ 3 ਜੁਲਾਈ ਨੂੰ ਮੈਂਬਰਾਂ ਦੀ ਚੋਣ ਤੋਂ ਬਾਅਦ ਜਗਵਿੰਦਰ ਸਿੰਘ ਅੱਜ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਨਵੀਂ ਜ਼ੁੰਮੇਵਾਰੀ ਮਿਲਣ ‘ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਜਗਵਿੰਦਰ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਆਮ ਲੋਕਾਂ ਦੇ ਲਾਭ ਲਈ ਜੋ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਹ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਇਸ ਨਵੀਂ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸਹਿਕਾਰੀ ਸਭਾਵਾਂ ਵਿੱਚ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਸਪੀਕਰ ਸੰਧਵਾਂ ਤੋਂ ਇਲਾਵਾ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਗੈਰੀ ਵੜਿੰਗ ਨੇ ਵੀ ਜਗਵਿੰਦਰ ਸਿੰਘ ਨੂੰ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਕੋਠੇ ਵੜਿੰਗ ਸਹਿਕਾਰੀ ਸਭਾ ਵਿੱਚ ਪ੍ਰਧਾਨ ਜਸਵਿੰਦਰ ਸਿੰਘ , ਮੀਤ ਪ੍ਰਧਾਨ ਹਰਜਿੰਦਰ ਸਿੰਘ ਤੋਂ ਇਲਾਵਾ ਬੋਘਾ ਸਿੰਘ, ਨਿਰਮਲਜੀਤ ਕੌਰ, ਸੁਖਮੰਦਰ ਸਿੰਘ, ਗਗਨਦੀਪ ਸਿੰਘ, ਸੁਖਦੀਪ ਕੌਰ, ਮੰਗਲਜੀਤ ਸਿੰਘ, ਸੁਖਰਾਜ ਸਿੰਘ ਮੈਂਬਰ ਵਜੋਂ 3 ਜੁਲਾਈ ਨੂੰ ਚੁਣੇ ਗਏ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly