ਡਾਇਰੈਕਟਰ ਈ ਐਸ ਆਈ ਵਲੋਂ ਸਿਹਤ ਸੰਸਥਾਵਾਂ ਦਾ ਦੌਰਾ

ਹੜ੍ਹਾਂ ਦੀ ਸਥਿਤੀ ‘ਤੇ ਵੀ ਕੀਤੀ ਚਰਚਾ ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਪੂਰਥਲਾ, 21 ਜੁਲਾਈ (ਕੌੜਾ)- ਸੂਬੇ ਵਿੱਚ ਹੜਾਂ ਤੇ ਬਰਸਾਤ ਦੇ ਮੌਸਮ ਕਾਰਨ ਪੈਦਾ ਹੋ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ (ਜਿਵੇਂ ਕਿ ਦਸਤ, ਹੈਜ਼ਾ ਆਦਿ) ਸਬੰਧੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦੇ ਨਿਰੀਖਣ ਲਈ ਡਾਇਰੈਕਟਰ (ਈ.ਐਸ.ਆਈ) ਪੰਜਾਬ ਡਾ. ਸੀਮਾ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਬਣਾਏ ਹੜ੍ਹ ਪੀੜਤ ਵਾਰਡ, ਡੇਂਗੂ ਵਾਰਡ ਅਤੇ ਦਵਾਈਆਂ ਦਾ ਸਟਾਕ ਆਦਿ ਦੀ ਵੀ ਚੈਕ ਕੀਤਾ।
ਉਨ੍ਹਾਂ ਹਸਪਤਾਲ ਦੇ ਐਸਐਮਓ ਡਾ. ਸੰਦੀਪ ਧਵਨ ਅਤੇ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਹਸਪਤਾਲ ਦੇ ਸਾਰੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ।
ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਡੀਆਈਓ ਡਾ. ਰਣਦੀਪ ਸਿੰਘ, ਡੀਐਚਓ ਡਾ. ਰਾਜੀਵ ਪਰਾਸ਼ਰ,ਐਸਐਮਓ ਡਾ. ਸੰਦੀਪ ਧਵਨ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਸੁਖਦਿਆਲ ਸਿੰਘ ਅਤੇ ਬੀਈਈ ਰਵਿੰਦਰ ਜੱਸਲ ਆਦਿ ਵੀ ਹਾਜ਼ਰ ਸਨ।
ਉਪਰੰਤ ਡਾਇਰੈਕਟਰ (ਈਐਸਆਈ) ਡਾ. ਸੀਮਾ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸੁਲਤਾਨਪੁਰਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ  ਅਤੇ ਰਾਹਤ ਕੇਂਦਰਾਂ ਵਿੱਚ ਤਾਇਨਾਤ ਮੈਡੀਕਲ ਟੀਮਾਂ ਨੂੰ ਤਾਕੀਦ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਉਣ। ਉਨ੍ਹਾਂ ਰਾਹਤ ਕੇਂਦਰਾਂ ਵਿੱਚ ਤਾਇਨਾਤ ਐਸਐਮਓ ਡਾ. ਰਵਿੰਦਰਪਾਲ ਸ਼ੁਭ, ਐਸਐਮਓ ਡਾ. ਮੋਹਨਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਕਾ ਖੁੱਲਰ,ਮੈਡੀਕਲ ਅਤੇ ਰੈਪਿਡ ਰਿਸਪਾਂਸ ਟੀਮਾਂ ਨੂੰ ਤਨਦੇਹੀ ਨਾਲ ਮਰੀਜ਼ਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਸਿਵਲ ਸਰਜਨ ਡਾ.ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਵੰਡੀਆਂ ਵਰਦੀਆਂ 
Next articleਚੁੰਬਰ ਪੀਜਨ ਕਲੱਬ ਵਲੋਂ 10ਵਾਂ ਕਬੂਤਰ ਬਾਜੀ ਮੁਕਾਬਲਾ 13 ਜੂਨ ਨੂੰ ਪਿੰਡ ਬੁਲੰਦਾ ਵਿਖ਼ੇ ਕਰਵਾਇਆ ਗਿਆ : ਪ੍ਰਦੀਪ